ਜਲਾਲ ਵਿਖੇ ਅੱਖਾਂ ਦਾ ਮੁਫਤ ਲੈਂਜ ਕੈਂਪ ਅੱਜ
ਅੱਖਾਂ ਦਾ ਮੁਫ਼ਤ ਲੈਂਜ ਕੈਂਪ ਅੱਜ ਲੱਗੇਗਾ
Publish Date: Fri, 10 Apr 2026 05:20 PM (IST)
Updated Date: Sat, 11 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਜੀ ਦੀ ਅਗਵਾਈ ਹੇਠ ਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ 265ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 11 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾ. ਰਵੀਕਾਂਤ ਬਮੋਤਰਾ, ਡਾ. ਮਿਨਾਕਸ਼ੀ ਸਿੰਧੂ ਤੇ ਡਾ. ਜੈਸਨ ਜੌੜਾ ਮਰੀਜ਼ਾਂ ਦਾ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕਿ ਚੈੱਕਅਪ ਉਪਰੰਤ ਉਪਰੇਸ਼ਨ ਯੋਗ ਮਰੀਜ਼ਾਂ ਦੇ ਮੁਫਤ ਲੈਂਜ ਪਾਏ ਜਾਣਗੇ ਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਬੇਨਤੀ ਕੀਤੀ ਕਿ ਮਰੀਜ਼ ਆਪਣੇ ਨਾਲ ਅਧਾਰ ਕਾਰਡ, ਵੋਟ ਕਾਰਡ ਜਾਂ ਪੈਨ ਕਾਰਡ ਦੀ ਫੋਟੋ ਕਾਪੀ ਤੇ ਇਕ ਵਾਰਸ ਨੂੰ ਜਰੂਰ ਲੈ ਕੇ ਆਉਣ ਅਤੇ ਇਸ਼ਨਾਨ ਕਰਕੇ ਆਉਣ। ਉਨ੍ਹਾਂ ਕਿਹਾ ਕਿ ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਦੇ ਆਪ੍ਰੇਸ਼ਨ ਨਹੀ ਕੀਤੇ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।