ਕਿਸਾਨਾਂ ਲਈ ਸੂਏ ’ਚੋਂ ਖੇਤੀਯੋਗ ਪਾਣੀ ਲਈ ਮੋਘਾ ਮਨਜ਼ੂਰ
ਪਿੰਡ ਗਾਟਵਾਲੀ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਹੋਈ ਪੂਰੀ, ਸੂਏ ’ਚੋਂ ਖੇਤੀਯੋਗ ਪਾਣੀ ਲਈ ਮੋਘਾ ਮਨਜ਼ੂਰ
Publish Date: Fri, 10 Apr 2026 06:08 PM (IST)
Updated Date: Sat, 11 Apr 2026 04:09 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ : ਪਿੰਡ ਗਾਟਵਾਲੀ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਮਨਜ਼ੂਰੀ ਮਿਲ ਗਈ ਹੈ, ਜਿਸ ਅਧੀਨ ਸੂਏ ਵਿੱਚੋਂ ਖੇਤੀਯੋਗ ਪਾਣੀ ਲਈ ਮੋਘਾ ਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਪਿੰਡ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ ਤੇ ਖੇਤੀਬਾੜੀ ਵਿਚ ਸੁਧਾਰ ਆਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਜਿੰਮੀ ਸਿੱਧੂ ਨੇ ਖੁਸ਼ੀ ਜਤਾਉਂਦਿਆਂ ਪੰਜਾਬ ਸਰਕਾਰ, ਚੀਫ ਵਿਪ ਅਤੇ ਹਲਕਾ ਵਿਧਾਇਕਾ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਸਮੇਤ ਸੀਨੀਅਰ ਆਪ ਆਗੂ ਸੁਖਰਾਜ ਸਿੰਘ ਬੱਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਘਾ ਮਨਜ਼ੂਰ ਹੋਣ ਨਾਲ ਖੇਤਾਂ ਤਕ ਪਾਣੀ ਦੀ ਪਹੁੰਚ ਸੁਚੱਜੇ ਢੰਗ ਨਾਲ ਹੋਵੇਗੀ, ਜਿਸ ਨਾਲ ਫਸਲਾਂ ਦੀ ਪੈਦਾਵਾਰ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਲਏ ਇਸ ਕਦਮ ਨੂੰ ਸ਼ਲਾਘਾਯੋਗ ਕਰਾਰ ਦਿੱਤਾ। ਇਸ ਮੌਕੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਪਿੰਡ ਦੇ ਕਿਸਾਨਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਹਲਕਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ।