ਵਿਦਿਆਰਥੀਆਂ ਨੇ ਅੰਮ੍ਰਿਤਸਰ ਦਾ ਕੀਤਾ ਦੌਰਾ
ਸਰਕਾਰੀ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕੀਤਾ
Publish Date: Fri, 10 Apr 2026 06:21 PM (IST)
Updated Date: Sat, 11 Apr 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸਨਾ ਦੀ ਯੋਗ ਰਹਿਨੁਮਾਈ ’ਚ ਬੀਐੱਸਸੀ ਦੇ ਵਿਦਿਆਰਥੀਆਂ ਵੱਲੋਂ ਅੰਮ੍ਰਿਤਸਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੁੱਦਕੀ ਦੇ ਦਰਸ਼ਨ ਕੀਤੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਅਕਾਲ ਤਖ਼ਤ ਸਾਹਿਬ ਤੇ ਸਿੱਖ ਮਿਊਜ਼ੀਅਮ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਿੱਖ ਇਤਿਹਾਸ, ਸ਼ਹੀਦੀ ਪਰੰਪਰਾਵਾਂ ਅਤੇ ਸਿੱਖ ਧਰਮ ਦੇ ਮਹੱਤਵਪੂਰਨ ਇਤਿਹਾਸਕ ਕਾਲਖੰਡਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਆਧੁਨਿਕ ਲੈਬੋਰਟਰੀ ਸਹੂਲਤਾਂ, ਖੋਜ ਕਾਰਜਾਂ, ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਖੋਜ ਅਤੇ ਪ੍ਰਯੋਗਾਤਮਕ ਸਿੱਖਿਆ ਦੀ ਮਹੱਤਤਾ ਬਾਰੇ ਦੱਸਦਿਆਂ ਐਕਸਰੇ ਸਿੰਗਲ ਕ੍ਰਿਸਟਲ, ਪਾਵਰਡ ਐਕਸਆਰਡੀ, ਯੂਵੀ ਸਪੈਕਟੋਮੀਟਰ, ਫਲੋਰਸੈਂਸ ਸਪੈਕਟੋਮੀਟਰ, ਟੀਜੀਏ, ਏਐੱਫ਼ਐੱਮ, ਐੱਨਐੱਮਆਰ ਆਦਿ ਤਕਨੀਕਾਂ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਦਾਨ ਕੀਤੀ। ਵਿਦਿਆਰਥੀਆਂ ਨੇ ਖਾਲਸਾ ਕਾਲਜ ਅੰਮ੍ਰਿਤਸਰ ਦਾ ਵੀ ਦੌਰਾ ਕੀਤਾ। ਵਿਦਿਆਰਥੀਆਂ ਨੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਦੌਰਾ ਉਨ੍ਹਾਂ ਲਈ ਬਹੁਤ ਹੀ ਪ੍ਰੇਰਣਾਦਾਇਕ ਅਤੇ ਜਾਣਕਾਰੀ ਭਰਪੂਰ ਰਿਹਾ। ਇਸ ਟੂਰ ਦੀ ਅਗਵਾਈ ਕਾਲਜ ਦੇ ਅਧਿਆਪਕ ਡਾ. ਕੁਲਵਿੰਦਰ ਕੌਰ, ਪ੍ਰੋ. ਪ੍ਰੀਆ ਰਾਣੀ, ਪ੍ਰੋ. ਜਸਕਰਨ ਸਿੰਘ ਅਤੇ ਪ੍ਰੋ. ਦੀਪਕ ਸ਼ਰਮਾ ਨੇ ਕੀਤੀ।