ਜੇਐੱਮ ਸਕੂਲ ਦਾ ਨਤੀਜਾ ਰਿਹੈ ਸ਼ਾਨਦਾਰ
ਜੇਐੱਮ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 11 Apr 2026 04:44 PM (IST)
Updated Date: Sun, 12 Apr 2026 04:10 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਜੇਐੱਮ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਾਂਝਗੀਤ ਪੁੱਤਰੀ ਪ੍ਰਿਤਪਾਲ ਨੇ 90.16 ਫੀਸਦੀ ਅੰਕ, ਜੈਸਮੀਨ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 89.33 ਫੀਸਦੀ, ਕਰਮਵੀਰ ਕੌਰ ਪੁੱਤਰੀ ਬਹਾਦਰ ਸਿੰਘ ਨੇ 89.33 ਫੀਸਦੀ ਅਤੇ ਜੋਤੀ ਰਾਣੀ ਪੁੱਤਰੀ ਰਾਜ ਕੁਮਾਰ ਨੇ 88.33 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਕਲਾਸ ਦੇ ਬਾਕੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਸਮੂਹ ਸਟਾਫ ਗਗਨਦੀਪ ਸਿੰਘ, ਅਨਿਲ ਕੁਮਾਰ, ਸੁਰਿੰਦਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਪਰਮਜੀਤ ਕੌਰ, ਕਮਲਦੀਪ ਕੌਰ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਪ੍ਰਿੰਸੀਪਲ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਹੋਰ ਤਰੱਕੀਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।