ਪੀਸੀਪੀਐੱਨਡੀਟੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ
ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ
Publish Date: Sat, 11 Apr 2026 05:06 PM (IST)
Updated Date: Sun, 12 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਪੀਸੀਪੀਐੱਨਡੀਟੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਤਪਿੰਦਰਜੋਤ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਤੇ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨਾ ਸੀ। ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ’ਚ ਲਿੰਗ ਅਨੁਪਾਤ ਨੂੰ ਹੋਰ ਸੁਧਾਰਨ ਲਈ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ’ਚ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ ਅਤੇ ਹਸਪਤਾਲਾਂ ’ਚ ਅਲਟਰਾਸਾਊਂਡ ਕਰਨ ਲਈ ਲਾਜ਼ਮੀ ਮਨਜ਼ੂਰੀ ਲੈਣ, ਗੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਸੈਂਟਰਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ, ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤੇ ਅਲਟਰਾਸਾਊਂਡ ਸੈਂਟਰਾਂ ਦੀ ਨਿਯਮਿਤ ਜਾਂਚ ਕਰਨ ਵਰਗੇ ਮੁੱਦੇ ਸ਼ਾਮਲ ਸਨ। ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕਰਨ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਲਈ ਕੈਪੇਸਿਟੀ ਬਿਲਡਿੰਗ ਵਰਕਸ਼ਾਪਾਂ ਕਰਵਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਪੀਸੀਪੀਐੱਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਕਾਰਨ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹੋਰ ਸੁਧਾਰ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਜ਼ਿਲ੍ਹੇ ਵਿੱਚ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ ਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।