ਆਂਗਨਵਾੜੀ ਕੇਂਦਰਾਂ ‘ਚ ਈਸੀਸੀਈ ਦਿਵਸ ਮਨਾਇਆ
ਆਂਗਣਵਾੜੀ ਕੇਂਦਰਾਂ ‘ਚ ਈਸੀਸੀਈ ਡੇ ਮਨਾਇਆ
Publish Date: Sat, 11 Apr 2026 05:54 PM (IST)
Updated Date: Sun, 12 Apr 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ 1392 ਆਂਗਣਵਾੜੀ ਕੇਂਦਰਾਂ ਵਿੱਚ ਈਸੀਸੀਈ ਡੇਅ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਸਾਂਝੀ ਕੀਤੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਈਸੀਸੀਈ ਡੇਅ ਦਾ ਮਕਸਦ 0 ਤੋਂ ਲੈਕੇ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਅਤੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਮਾਪਿਆਂ ਅਤੇ ਸਮਾਜ ਦੀ ਭਾਗੀਦਾਰੀ ਨੂੰ ਵੀ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਕਵਿਤਾਵਾਂ, ਕਹਾਣੀਆਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਮਾਪਿਆਂ ਨਾਲ ਸੰਪਰਕ ਕਰਕੇ ਬੱਚਿਆਂ ਦੇ ਪੋਸ਼ਣ, ਵਾਧੇ ਅਤੇ ਸ਼ੁਰੂਆਤੀ ਸਿੱਖਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਈਸੀਸੀਈ ਬੱਚਿਆਂ ਦੇ ਭਵਿੱਖ ਲਈ ਮਜ਼ਬੂਤ ਨੀਂਹ ਰੱਖਦਾ ਹੈ ਅਤੇ ਇਹ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਦੀ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਆਯੋਜਿਤ ਕਰਨ ਲਈ ਸਰਾਹਨਾ ਕੀਤੀ ਗਈ। ਇਸ ਸਮਾਗਮ ਵਿੱਚ ਬੱਚਿਆਂ, ਮਾਪਿਆਂ ਅਤੇ ਸਮੁਦਾਇਕ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈਂਦਿਆਂ ਪ੍ਰੋਗਰਾਮ ਨੂੰ ਕਾਮਯਾਬ ਬਣਾਇਆ ਗਿਆ।