ਟ੍ਰੈਫਿਕ ਸਮੱਸਿਆ ਸੁਚਾਰੂ ਕਰਨ ਸਬੰਧੀ ਪੁਲਿਸ ਨਾਲ ਮੀਟਿੰਗ
ਸ਼ਹਿਰ ’ਚ ਟ੍ਰੈਫਿਕ ਸਮੱਸਿਆ ਸਬੰਧੀ ਪੁਲਿਸ ਨਾਲ ਕੀਤੀ ਗਈ ਬੈਠਕ
Publish Date: Sat, 11 Apr 2026 07:02 PM (IST)
Updated Date: Sun, 12 Apr 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ’ਚ ਵਧ ਰਹੀ ਟ੍ਰੈਫਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੇਡ ਕਮਿਸ਼ਨ ਦੇ ਚੇਅਰਮੈਨ ਬਿਕਰਮ ਲਵਲੀ ਵੱਲੋਂ ਬੈਠਕ ਕੀਤੀ ਗਈ, ਜਿਸ ਵਿੱਚ ਡੀਐਸਪੀ. ਕਰਮਜੀਤ ਸਿੰਘ, ਟ੍ਰੈਫਿਕ ਇੰਚਾਰਜ ਮੇਜਰ ਸਿੰਘ ਅਤੇ ਸਿਵਲ ਡਿਫੈਂਸ ਤੋਂ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਹਿਰ ਦੀ ਮੌਜੂਦਾ ਟ੍ਰੈਫਿਕ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਮੈਂਬਰਾਂ ਨੇ ਟ੍ਰੈਫਿਕ ਜਾਮ, ਗੈਰ-ਕਾਨੂੰਨੀ ਪਾਰਕਿੰਗ ਅਤੇ ਬੇਤਰਤੀਬ ਵਾਹਨ ਚਲਾਉਣ ਦੇ ਮੁੱਦਿਆਂ ਬਾਰੇ ਚਰਚਾ ਕੀਤੀ। ਮੌਕੇ ਤੇ ਮੌਜੂਦ ਵਪਾਰੀਆਂ ਨੇ ਟ੍ਰੈਫਿਕ ਪ੍ਰਬੰਧਨ ਚ ਸੁਧਾਰ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ । ਵਪਾਰੀਆਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜਨਤਾ ਵਿੱਚ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਜਾਮ ਘਟੇਗਾ, ਸਗੋਂ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਟਰੇਡ ਕਮਿਸ਼ਨ ਦੇ ਚੇਅਰਮੈਨ ਬਿਕਰਮ ਲਵਲੀ ਅਤੇ ਡਾ. ਤਰਸੇਮ, ਸਟੇਟ ਸਕੱਤਰ ਮਾਲਵਾ ਵੈਸਟ ਨੇ ਕਿਹਾ ਕਿ ਸ਼ਹਿਰ ਦੀ ਸੁਚਾਰੂ ਆਵਾਜਾਈ ਲਈ ਇਹ ਮਸਲਾ ਪਹਿਲੀ ਤਰਜੀਹ ‘ਤੇ ਹੱਲ ਕੀਤਾ ਜਾਵੇ। ਮੀਟਿੰਗ ਦੇ ਅੰਤ ‘ਤੇ ਸਭ ਨੇ ਮਿਲ ਕੇ ਇਹ ਭਰੋਸਾ ਦਿੱਤਾ ਕਿ ਸਾਂਝੇ ਯਤਨਾਂ ਨਾਲ ਬਠਿੰਡਾ ਦੀ ਟ੍ਰੈਫਿਕ ਸਮੱਸਿਆ ਦਾ ਜਲਦ ਅਤੇ ਪੱਕਾ ਹੱਲ ਲੱਭਿਆ ਜਾਵੇਗਾ, ਤਾਂ ਜੋ ਨਾਗਰਿਕਾਂ ਨੂੰ ਆਸਾਨ ਅਤੇ ਸੁਰੱਖਿਅਤ ਯਾਤਰਾ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ ।