ਰੇਲਵੇ ਸਟੇਸ਼ਨ ’ਤੇ ਲਾਇਆ ਲੰਗਰ
ਰੇਲਵੇ ਸਟੇਸ਼ਨ ‘ਤੇ ਵਿਸ਼ਾਲ ਲੰਗਰ ਲਾਇਆ
Publish Date: Sun, 12 Apr 2026 04:37 PM (IST)
Updated Date: Mon, 13 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਾਂ ਮੰਡੀ : ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰਾਮਾਂ ਸਹਾਰਾ ਵੈਲਫੇਅਰ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮਾਂ ਮੰਡੀ ਰੇਲਵੇ ਸਟੇਸ਼ਨ ‘ਤੇ ਵਿਸ਼ਾਲ ਲੰਗਰ ਲਾਇਆ ਜਾ ਰਿਹਾ ਹੈ। ਇਸ ਮਹਾਨ ਸੇਵਾ ਕਾਰਜ ਲਈ ਤਿਆਰੀਆਂ ਹੁਣ ਚਰਮ ਸੀਮਾ ’ਤੇ ਪਹੁੰਚ ਚੁੱਕੀਆਂ ਹਨ ਅਤੇ ਪ੍ਰਬੰਧ ਬੇਹੱਦ ਸੁਚੱਜੇ ਢੰਗ ਨਾਲ ਕੀਤੇ ਜਾ ਰਹੇ ਹਨ। ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਨੇ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਮੌਕੇ ਨਿਸ਼ਕਾਮ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਕਲੱਬ ਦੇ ਸੇਵਾਦਾਰ ਦਿਨ-ਰਾਤ ਲੰਗਰ ਦੀ ਤਿਆਰੀ ਵਿਚ ਜੁਟੇ ਹੋਏ ਹਨ। ਸਾਫ-ਸੁਥਰੇ ਵਾਤਾਵਰਣ ਵਿਚ ਭੋਜਨ ਤਿਆਰ ਕਰਨ ਲਈ ਵਿਸ਼ੇਸ਼ ਰਸੋਈ ਬਣਾਈ ਗਈ ਹੈ। ਇਸ ਦੇ ਨਾਲ ਹੀ ਬੈਠਣ ਦੀ ਸੁਵਿਧਾ, ਠੰਢੇ ਪਾਣੀ, ਚਾਹ ਅਤੇ ਹੋਰ ਜਰੂਰੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਹੈ। ਇਸ ਮੌਕੇ ਕਲੱਬ ਵੱਲੋਂ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਪਵਿੱਤਰ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਸੁਰੇਸ਼ ਕੁਮਾਰ (ਜੱਗਾ) ਕੈਸ਼ੀਅਰ, ਅਸ਼ੋਕ ਕੁਮਾਰ ਸੇਤੀਆ, ਐਡਵੋਕੇਟ ਵਿਕਰਾਂਤ ਗੋਇਲ (ਸਕੱਤਰ), ਅਮਿਤ ਕੁਮਾਰ ਲਹਿਰੀ, ਸਤੀਸ਼ ਕੁਮਾਰ ਗਰਗ, ਬੂਟਾ ਸਿੰਘ (ਪਾਇਲਟ) ਆਦਿ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।