ਕੁੱਟਮਾਰ ਦੇ ਦੋਸ਼ ’ਚ 2 ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 2 ਖ਼ਿਲਾਫ਼ ਮਾਮਲਾ ਦਰਜ
Publish Date: Sun, 12 Apr 2026 04:43 PM (IST)
Updated Date: Mon, 13 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨਥਾਣਾ ਪੁਲਿਸ ਨੇ ਪਿੰਡ ਚੱਕ ਬਖ਼ਤੂ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਬਿਕਰਮ ਸਿੰਘ ਵਾਸੀ ਪਿੰਡ ਚੱਕ ਬਖ਼ਤੂ ਨੇ ਦੱਸਿਆ ਕਿ 10 ਅਪ੍ਰੈਲ ਨੂੰ ਸੁਖਮੰਦਰ ਸਿੰਘ ਤੇ ਸੁਖਦੇਵ ਸਿੰਘ ਵਾਸੀਆਨ ਚੱਕ ਬਖ਼ਤੂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।