ਨਸ਼ਾ ਤਸਕਰੀ ਦੇ ਦੋਸ਼ ’ਚ 18 ਵਿਅਕਤੀ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 18 ਵਿਅਕਤੀ ਗ੍ਰਿਫ਼ਤਾਰ
Publish Date: Sun, 12 Apr 2026 04:59 PM (IST)
Updated Date: Mon, 13 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰੀ ਦੇ ਦੋਸ਼ ਵਿਚ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਹੈਰੋਇਨ, ਪਾਬੰਦੀਸ਼ੁਦਾ ਕੈਪਸੂਲਾਂ ਤੇ ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਮਾਲ ਗੋਦਾਮ ਰੋਡ ਤੋਂ ਅਮਰਨਾਥ ਸਿੰਘ ਵਾਸੀ ਸ਼ੇਰਗੜ੍ਹ ਨੂੰ 300 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ‘ਚ ਹਰੀਸ਼ ਸ਼ਰਮਾ ਤੇ ਤਰੂਣ ਸ਼ਰਮਾ ਵਾਸੀ ਮਹਿਣਾ ਚੌਕ ਬਠਿੰਡਾ ਨੂੰ ਵੀ ਕਾਬੂ ਕੀਤਾ ਹੈ। ਥਾਣਾ ਨੇਹੀਆਂਵਾਲਾ ਪੁਲਿਸ ਨੇ ਗੋਨਿਆਣਾ ਮੰਡੀ ਤੋਂ ਬੌਬੀ ਸਿੰਘ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ, ਪਿੰਡ ਮਹਿਮਾ ਸਰਜਾ ਤੋਂ ਹਰਪ੍ਰੀਤ ਸਿੰਘ ਨੂੰ 30 ਪਾਬੰਦੀਸ਼ੁਦਾ ਗੋਲੀਆਂ, ਪਿੰਡ ਬੁਰਜ ਮਹਿਮਾ ਤੋਂ ਸੁਖਪ੍ਰੀਤ ਕੌਰ ਵਾਸੀ ਅਬਲੂ ਨੂੰ 100 ਪਾਬੰਦੀਸ਼ੁਦਾ ਕੈਪਸੂਲਾਂ ਤੇ ਗੋਨਿਆਣਾ ਮੰਡੀ ਤੋਂ ਹੀ ਹਰਮਨਦੀਪ ਸਿੰਘ ਵਾਸੀ ਢਿਪਾਲੀ, ਫਰੀਦਕੋਟ ਨੂੰ 150 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਸਿਰੀਏਵਾਲਾ ਤੋਂ ਭਲਵਿੰਦਰ ਸਿੰਘ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਪੁਲਿਸ ਨੇ ਪਿੰਡ ਹਰਨਾਮ ਸਿੰਘ ਵਾਲਾ ਤੋਂ ਅਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਨਾਰਾਇਣ ਸਿੰਘ ਭੁੱਲਰ ਤੇ ਗੁਰਪ੍ਰੀਤ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਰਾਮਪੁਰਾ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਚਾਉਕੇ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਲਿਆਂਵਾਲੀ ਪੁਲਿਸ ਨੇ ਸ਼ਮਸ਼ੇਰ ਸਿੰਘ ਕੋਲੋਂ 150 ਲੀਟਰ ਲਾਹਣ ਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਚਨਾਰਥਲ ਤੋਂ ਮੰਗੂ ਸਿੰਘ ਨੂੰ 200 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੌੜ ਪੁਲਿਸ ਨੇ ਪਿੰਡ ਰਾਮਨਗਰ ਤੋਂ ਗੁਰਜੀਵਨ ਸਿੰਘ ਨੂੰ 20 ਨਸ਼ੀਲੀਆਂ ਜਦੋਕਿ ਥਾਣਾ ਸੰਗਤ ਪੁਲਿਸ ਨੇ ਮਨਪ੍ਰੀਤ ਸਿੰਘ ਅਤੇ ਗੁਰਜੀਤ ਸਿੰਘ ਵਾਸੀ ਗਹਿਰੀ ਬੁੱਟਰ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।