ਸਿਵਲ ਸਰਜਨ ਵੱਲੋਂ ਸਿਹਤ ਸਹੂਲਤਾਂ ਦਾ ਨਿਰੀਖਣ
ਸਿਵਲ ਸਰਜਨ ਵੱਲੋਂ ਸਿਹਤ ਸਹੂਲਤਾਂ ਦਾ ਨਿਰੀਖਣ
Publish Date: Sun, 12 Apr 2026 05:24 PM (IST)
Updated Date: Mon, 13 Apr 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਿਸਾਖੀ ਮੇਲੇ ਨੂੰ ਧਿਆਨ ਵਿਚ ਰੱਖਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਵੱਲੋਂ ਤਲਵੰਡੀ ਸਾਬੋ ਵਿਖੇ ਮੇਲੇ ਦੌਰਾਨ ਲੱਗਣ ਵਾਲੀਆਂ ਸਿਹਤ ਸਹੂਲਤਾਂ ਅਤੇ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਸਾਈਟ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਐਨਕਾਂ ਦੇ ਲੰਗਰ, ਖੂਨ ਦਾਨ ਕੈਂਪ ਅਤੇ ਮੈਡੀਕਲ ਪੋਸਟਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਨੇ ਦੱਸਿਆ ਕਿ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਐਨਕਾਂ ਦੇ ਲੰਗਰ ਵਿਚ ਅੱਖਾਂ ਦੀ ਜਾਂਚ ਕਰਕੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਮੁਹਇਆ ਕਰਵਾਈਆਂ ਜਾਣਗੀਆਂ, ਜਦਕਿ ਖੂਨ ਦਾਨ ਕੈਂਪ ਵਿਚ ਸਵੈਛਿਕ ਰਕਤਦਾਤਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਮੈਡੀਕਲ ਪੋਸਟਾਂ ਦਾ ਨਿਰੀਖਣ ਕਰਦਿਆਂ ਯਕੀਨੀ ਬਣਾਇਆ ਕਿ ਐਮਰਜੈਂਸੀ ਹਾਲਾਤਾਂ ਨਾਲ ਨਿਪਟਣ ਲਈ ਪੂਰਾ ਸਟਾਫ਼, ਦਵਾਈਆਂ ਅਤੇ ਐਂਬੂਲੈਂਸ ਸਹੂਲਤ ਮੌਜੂਦ ਰਹੇ। ਸਿਵਲ ਸਰਜਨ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਲੋਕਾਂ ਨੂੰ ਸਾਫ਼ ਪਾਣੀ ਪੀਣ, ਭੀੜ ਵਾਲੀਆਂ ਥਾਵਾਂ ‘ਤੇ ਸਾਵਧਾਨੀ ਵਰਤਣ ਅਤੇ ਕਿਸੇ ਵੀ ਤਕਲੀਫ਼ ਦੀ ਸਥਿਤੀ ਵਿਚ ਤੁਰੰਤ ਮੈਡੀਕਲ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਵੱਲੋਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਮੇਲੇ ਦੌਰਾਨ ਸਿਹਤ ਸੇਵਾਵਾਂ ਵਿਚ ਕਿਸੇ ਵੀ ਕਿਸਮ ਦੀ ਕਮੀ ਨਾ ਆਉਣ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।