ਵਿਦਿਆਰਥੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Sun, 12 Apr 2026 05:26 PM (IST)
Updated Date: Mon, 13 Apr 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੀਨੂੰ ਗਰਗ ਦੀ ਅਗਵਾਈ ਵਿਚ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਇਕ ਵਿਸ਼ੇਸ਼ ਯਾਤਰਾ ਕਰਵਾਈ ਗਈ। ਜਿਸ ਵਿਚ ਵਿਦਿਆਰਥੀਆਂ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ। ਇਸ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿ ਕੇ ਤੇ ਸ਼ਾਂਤਮਈ ਢੰਗ ਨਾਲ ਪਵਿੱਤਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਕਿ ਇਹ ਪਵਿੱਤਰ ਥਾਂ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਰੱਖਦੀ ਹੈ ਅਤੇ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਗਈ ਸੀ। ਵਿਦਿਆਰਥੀਆਂ ਨੇ ਲੰਗਰ ਵਿਚ ਹਿੱਸਾ ਲੈ ਕੇ ਸ਼ਰਧਾ ਨਾਲ ਸੇਵਾ ਕੀਤੀ ਤੇ ਸੰਗਤ ਨੂੰ ਲੰਗਰ ਛਕਾਇਆ। ਸਮੂਹ ਵਿਦਿਆਰਥੀਆਂ ਨੇ ਲੰਗਰ ਛਕਿਆ। ਸਾਰੇ ਵਿਦਿਆਰਥੀ ਆਤਮਿਕ ਖੁਸ਼ੀ ਨਾਲ ਭਰਪੂਰ ਹੋ ਕੇ ਵਾਪਸ ਆਏ। ਇਸ ਮੌਕੇ ਪ੍ਰਿੰਸੀਪਲ ਮੀਨੂੰ ਗਰਗ, ਸੀਨੀਅਰ ਕੋਆਰਡੀਨੇਟਰ ਮੈਡਮ ਬੇਅੰਤ ਕੌਰ ,ਜੂਨੀਅਰ ਕੋਆਰਡੀਨੇਟਰ ਮੈਡਮ ਕਿਰਨਦੀਪ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ ।