ਮਾਤਾ ਸੁੰਦਰੀ ਸਕੂਲ ਵੱਲੋਂ ਖਾਲਸਾ ਸਾਜਨਾ ਦਿਵਸ ਸਮਾਗਮਾਂ ਵਿਚ ਸ਼ਮੂਲੀਅਤ
ਮਾਤਾ ਸੁੰਦਰੀ ਪਬਲਿਕ ਸਕੂਲ ਵੱਲੋਂ ਖਾਲਸਾ ਸਾਜਨਾ ਦਿਵਸ ਸਮਾਗਮਾਂ ਵਿਚ ਸ਼ਮੂਲੀਅਤ
Publish Date: Sun, 12 Apr 2026 05:31 PM (IST)
Updated Date: Mon, 13 Apr 2026 04:07 AM (IST)

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ, ਅਸਿਸਟੈਂਟ ਡਾਇਰੈਕਟਰ (ਸਕੂਲ) ਬੀਬਾ ਸਤਵੰਤ ਕੌਰ ਦੀ ਯੋਗ ਅਗਵਾਈ ਵਿਚ ਐੱਸਜੀਪੀਸੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ’ਚ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵੱਲੋਂ ਗੱਤਕਾ, ਧਾਰਮਿਕ ਪ੍ਰਦਰਸ਼ਨੀ, ਕਵੀਸ਼ਰੀ ਮੁਕਾਬਲਿਆਂ ਵਿਚ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਸਰਗਰਮੀਆਂ ਦੇ ਇੰਚਾਰਜ ਡਾ. ਸਿਮਰਜੀਤ ਕੌਰ, ਮੈਡਮ ਮਨਬੀਰ ਕੌਰ (ਹਿਸਾਬ ਅਧਿਆਪਕਾ), ਮੈਡਮ ਸੰਦੀਪ ਕੌਰ (ਸਾਇੰਸ ਅਧਿਆਪਕਾ) ਦੇ ਨਾਲ ਗੁਰਦੀਪ ਸਿੰਘ (ਡੀਪੀਈ.), ਨਰਦੀਪ ਸਿੰਘ (ਸੰਗੀਤ ਅਧਿਆਪਕ), ਸੁਖਜੀਤ ਕੌਰ (ਨਰਸਰੀ ਹੈਲਪਰ), ਬਾਲ ਬਹਾਦਰ ਸਿੰਘ (ਗੱਤਕਾ ਕੋਚ) ਅਤੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਸਰਗਰਮੀਆਂ ’ਚ ਹਿੱਸਾ ਲਿਆ। ਇਸ ਮੌਕੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ, ਮੋਹਨ ਸਿੰਘ ਬੰਗੀ, ਗੁਰਮੀਤ ਸਿੰਘ ਬੂਹ (ਸਹਾਇਕ ਇੰਚਾਰਜ) ਬਾਬਾ ਟੇਕ ਸਿੰਘ ਧਨੌਲਾ ਕਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰਬੰਧਕਾਂ ਵੱਲੋਂ ਸਮਾਗਮਾਂ ਵਿਚ ਪਹੁੰਚੀ ਹੋਈ ਸੰਗਤ, ਸਕੂਲਾਂ ਪ੍ਰਿੰਸੀਪਲ, ਸਟਾਫ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।