ਵ੍ਰਿੰਦਾਵਨ ਯਮੁਨਾ ਹਾਦਸੇ ’ਤੇ ਸੰਤ ਗਿਆਨ ਦਾਸ ਨੇ ਪ੍ਰਗਟਾਇਆ ਦੁੱਖ
ਵ੍ਰਿੰਦਾਵਨ ਯਮੁਨਾ ਹਾਦਸੇ ‘ਤੇ ਸੰਤ ਗਿਆਨ ਦਾਸ ਵੱਲੋਂ ਦੁੱਖ ਦਾ ਪ੍ਰਗਟਾਵਾ
Publish Date: Sun, 12 Apr 2026 05:37 PM (IST)
Updated Date: Mon, 13 Apr 2026 04:08 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਵ੍ਰਿੰਦਾਵਨ ਵਿਖੇ ਯਮੁਨਾ ਨਦੀ ਵਿਚ ਹੋਏ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁਖਦਾਈ ਘਟਨਾ ਵਿਚ ਹੋਏ ਕੀਮਤੀ ਜਾਨੀ ਨੁਕਸਾਨ ‘ਤੇ ਪ੍ਰਾਚੀਨ ਉਦਾਸੀਨ ਮਹਾਮੰਡਲ ਪੰਜਾਬ ਦੇ ਮੀਡੀਆ ਸਲਾਹਕਾਰ ਸੰਤ ਗਿਆਨ ਦਾਸ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਇਹ ਘਟਨਾ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ । ਉਨ੍ਹਾਂ ਕਿਹਾ ਕਿ ਅਜਿਹੇ ਹਾਦਸੇ ਸਾਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਗੰਭੀਰਤਾ ਨਾਲ ਸੋਚਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸੰਤ ਗਿਆਨ ਦਾਸ ਨੇ ਸਾਰੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੀ ਹੌਸਲਾ ਅਫ਼ਜ਼ਾਈ ਕਰਨ ਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਮਦਦ ਲਈ ਅੱਗੇ ਆਉਣ।