ਲੈਬੋਰੇਟਰੀ ਸਟਾਫ ਯੂਨੀਅਨ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਲੈਬਾਰਟਰੀ ਸਟਾਫ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Publish Date: Sun, 12 Apr 2026 05:51 PM (IST)
Updated Date: Mon, 13 Apr 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਟੀਚਰਜ਼ ਹੋਮ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਮੀਟਿੰਗ ਵਿਚ ਯੂਨੀਅਨ ਦੀ 24 ਅਪ੍ਰੈਲ ਨੂੰ ਵਿੱਤ ਮੰਤਰੀ ਨਾਲ ਪੇਅ ਪੈਰਿਟੀ ਦੀ ਬਹਾਲੀ ਬਾਰੇ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੁਆਰਾ ਦਿੜ੍ਹਬਾ ਵਿਚ ਰੱਖੇ ਰੋਸ ਪ੍ਰਦਰਸ਼ਨ ਦੇ ਦਬਾਅ ਹੇਠ ਤੈਅ ਕੀਤੀ ਗਈ ਹੈ। ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ ਜੇਕਰ ਵਿੱਤ ਮੰਤਰੀ ਨਾਲ 24 ਅਪ੍ਰੈਲ ਦੀ ਮੀਟਿੰਗ ਵਿਚ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਤਾਂ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੇਅ ਪੈਰਿਟੀ ਦੀ ਬਹਾਲੀ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਜਿਲ੍ਹਾ ਕਮੇਟੀ ਦੇ ਖਾਲੀ ਹੋਏ ਅਹੁਦਿਆਂ ਲਈ ਚੋਣ ਹੋਈ। ਜਿਸ ਵਿਚ ਕੁਲਦੀਪ ਸਿੰਘ ਖਿਆਲੀਵਾਲਾ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਨਾਇਬ ਸਿੰਘ ਬਹਿਮਣ ਦੀਵਾਨਾ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਤੇ ਜਿਲ੍ਹਾ ਕਮੇਟੀ ਮੈਂਬਰ ਟਿੰਕੂ ਚਾਵਲਾ, ਹਰਿੰਦਰ ਸਿੰਘ ਮੱਲਕੇ, ਜਿਲ੍ਹਾ ਕਮੇਟੀ ਮੈਂਬਰ ਮੁਕੇਸ਼ ਕੋੜਾ, ਚਮਕੌਰ ਸਿੰਘ, ਰਾਮਜੀਵਨ ਸਿੰਘ, ਲਾਭ ਸਿੰਘ ਆਦਿ ਵੀ ਹਾਜ਼ਰ ਸਨ।