ਰਵਨੀਤ ਬਿੱਟੂ ਦੇ ਮੌੜ ਪੁੱਜਣ ’ਤੇ ਲੋਕਾਂ ਵੱਲੋਂ ਸਵਾਗਤ
ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਦੇ ਮੌੜ ਪੁੱਜਣ ’
Publish Date: Sun, 12 Apr 2026 07:27 PM (IST)
Updated Date: Mon, 13 Apr 2026 04:16 AM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਰੇਲਵੇ ਦੇ ਰਾਜ ਮੰਤਰੀ ਸ੍ਰ ਰਵਨੀਤ ਸਿੰਘ ਬਿੱਟੂ ਅੱਜ ਆਪਣੇ ਦੋਸਤ ਦੇ ਅੰਤਿਮ ਸ਼ਰਧਾਂਜਲੀ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਮੌੜ ਮੰਡੀ ਦੇ ਰੇਲਵੇ ਸਟੇਸ਼ਨ ਪੁੱਜੇ। ਰੇਲਵੇ ਮੰਤਰੀ ਦੀ ਆਮਦ ਮੌਕੇ ਭਾਜਪਾ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਭਾਜਪਾ ਵਰਕਰਾਂ ਅਤੇ ਮੰਡੀ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਮੰਡੀ ਨਿਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਰਵਨੀਤ ਸਿੰਘ ਬਿੱਟੂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਮੰਗਾਂ ਸਬੰਧੀ ਲਿਖਤੀ ਪੱਤਰ ਵੀ ਦਿੱਤਾ ਗਿਆ।ਰਵਨੀਤ ਸਿੰਘ ਬਿੱਟੂ ਨੂੰ ਮੰਡੀ ਨਿਵਾਸੀਆਂ ਨੇ ਰੇਲਵੇ ਵਿਭਾਗ ਵੱਲੋਂ ਨਵੀਆਂ ਚਲਾਈਆਂ ਗਈਆਂ ਗੱਡੀਆਂ ਦਾ ਮੌੜ ਮੰਡੀ ਦੇ ਰੇਲਵੇ ਸਟੇਸ਼ਨ ’ਤੇ ਠਹਿਰਾਓ ਨੂੰ ਲੈ ਕੇ ਮੰਗ ਪੱਤਰ ਸੌਂਪਿਆ। ਮੰਡੀ ਨਿਵਾਸੀਆਂ ਨੇ ਦੱਸਿਆ ਕਿ ਮੰਡੀ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੇ ਨਾਲ ਨਾਲ ਮੰਡੀ ਨਿਵਾਸੀਆਂ ਨੂੰ ਆਪਣੇ ਕਾਰੋਬਾਰ ਅਤੇ ਘਰੇਲੂ ਕੰਮਾਂ ਲਈ ਦੁਸਰੇ ਸ਼ਹਿਰਾਂ ਵਿਚ ਜਾਣਾ ਔਖਾ ਹੋ ਰਿਹਾ ਹੈ, ਜਿਸ ਨਾਲ ਮੰਡੀ ਦਾ ਵਪਾਰ ਦਿਨੋ ਦਿਨ ਘਟਦਾ ਜਾ ਰਿਹਾ ਹੈ। ਉਨ੍ਹਾਂ ਨੇ ਰੇਲਵੇ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਬੰਦ ਕੀਤੀਆਂ ਹੋਈਆਂ ਗੱਡੀਆਂ ਨੂੰ ਬਹਾਲ ਕਰ ਦਿੱਤਾ ਜਾਵੇ ਅਤੇ ਰੇਲਵੇ ਵਿਭਾਗ ਵੱਲੋਂ ਚਲਾਈਆਂ ਗਈਆਂ ਨਵੀਆਂ ਗੱਡੀਆਂ ਦਾ ਠਹਿਰਾਓ ਮੌੜ ਮੰਡੀ ਦੇ ਰੇਲਵੇ ਸਟੇਸ਼ਨ ’ਤੇ ਕੀਤਾ ਜਾਵੇ।ਇਸ ਮੌਕੇ ਮੰਡੀ ਨਿਵਾਸੀਆਂ ਨੇ ਅੰਡਰਗਰਾਊਂਡ ਰੇਲਵੇ ਪੁੱਲ ਦੀ ਵੀ ਮੰਗ ਕੀਤੀ। ਜਿਸ ਦੀ ਮੰਡੀ ਨਿਵਾਸੀਆਂ ਵੱਲੋਂ ਪਿਛਲੇ 10 ਸਾਲਾਂ ਤੋਂ ਮੰਗ ਕੀਤੀ ਜਾ ਰਹੀ ਹੈ। ਜਿਸ ਸਬੰਧੀ ਰੇਲਵੇ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੰਡਰ ਗਰਾਉਂਡ ਪੁੱਲ ਪਾਸ ਹੋ ਚੁੱਕਿਆ ਹੈ ਤੇ ਉਸ ਦੇ ਟੈਂਡਰ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਜਲਦ ਹੀ ਪੁੱਲ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀਆਂ ਬਾਕੀ ਮੁਸ਼ਕਿਲਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਦਿਆਲ ਦਾਸ ਸੋਢੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਬੂਟਾ ਸਿੰਘ ਭਾਈਰੂਪਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਬੀਜੇਪੀ, ਅਮਰਿੰਦਰ ਸਿੰਘ ਦਾਤੇਵਾਸ, ਚੰਦਰ ਮੋਹਨ ਮੈਂਬਰ ਯੁਵਾਂ ਮੋਰਚਾ ਪੰਜਾਬ, ਮੰਡਲ ਪ੍ਰਧਾਨ ਹਰਸ਼ ਗੋਇਲ, ਬਲਵੀਰ ਚੰਦ, ਮਾਸਟਰ ਸਤਪਾਲ, ਬੂਟਾ ਸਿੰਘ ਗੋਰਾ, ਸੋਨੀ ਜ਼ਿਲ੍ਹਾ ਪ੍ਰਧਾਨ ਯੁਵਾ ਓਬੀਸੀ ਵਿੰਗ, ਨੱਥੂ ਰਾਮ ਆਦਿ ਮੌਜੂਦ ਸਨ।