12.4 ਗ੍ਰਾਮ ਹੈਰੋਇਨ ਸਣੇ ਤਿੰਨ ਵਿਅਕਤੀ ਕਾਬੂ
12.4 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
Publish Date: Mon, 13 Apr 2026 04:38 PM (IST)
Updated Date: Tue, 14 Apr 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕੁੱਲ 12.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬੀੜ ਬਹਿਮਣ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਦੋਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਅਤੇ ਗੁਰਦੀਪ ਸਿੰਘ ਵਾਸੀ ਪਿੰਡ ਮਹਿਰਾਜ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਛਾਪੇਮਾਰੀ ਦੌਰਾਨ ਬਿੰਦਰ ਸਿੰਘ ਨੂੰ 8.10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਲਏ ਹਨ। ਅਧਿਕਾਰੀਆਂ ਮੁਤਾਬਕ ਮਾਮਲਿਆਂ ਦੀ ਜਾਂਚ ਜਾਰੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹਨ।