ਡਾ. ਹਰਪ੍ਰੀਤਪਾਲ ਕੌਰ ਬਣੇ ਮੁੱਖ ਖੇਤੀਬਾੜੀ ਅਫ਼ਸਰ
ਡਾ. ਹਰਪ੍ਰਿਤਪਾਲ ਕੌਰ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ
Publish Date: Mon, 13 Apr 2026 05:04 PM (IST)
Updated Date: Tue, 14 Apr 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਹਰਪ੍ਰਿਤਪਾਲ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਾਜ਼ਿਲਕਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਡਾ. ਹਰਪ੍ਰਿਤਪਾਲ ਕੌਰ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਤੇ ਨਿਰਭਰਤਾ ਨਾਲ ਨਿਭਾਉਣ ਲਈ ਵਚਨਬੱਧ ਹਨ। ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਕਿਸਾਨਾਂ ਤਕ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੀਮਾਂ ਨੂੰ ਪਿੰਡ ਪੱਧਰ ਤਕ ਪਹੁੰਚਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਸਮੇਂ-ਸਿਰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਸਬੰਧੀ ਸਹੀ ਤੇ ਸੰਪੂਰਨ ਜਾਣਕਾਰੀ ਲਈ ਨਜ਼ਦੀਕੀ ਬਲਾਕ ਦਫ਼ਤਰਾਂ ਨਾਲ ਸੰਪਰਕ ਵਿਚ ਰਹਿਣ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝ ਬਣਾਈ ਰੱਖਣ ਨਾਲ ਕਿਸਾਨਾਂ ਨੂੰ ਵਧੀਆ ਸਲਾਹ ਅਤੇ ਮਦਦ ਮਿਲ ਸਕਦੀ ਹੈ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।