ਗੁਰੂ ਕਾਸ਼ੀ ’ਵਰਸਿਟੀ ਨੇ ਲਾਇਆ ਸੇਵਾ ਕੈਂਪ
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸੇਵਾ ਕੈਂਪ ਲਾਇਆ
Publish Date: Mon, 13 Apr 2026 05:06 PM (IST)
Updated Date: Tue, 14 Apr 2026 04:07 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਕਰਦਿਆਂ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਸੇਵਾ ਕੈਂਪ ਲਾਇਆ ਗਿਆ। ਚਾਂਸਲਰ ਗੁਰਲਾਭ ਸਿੰਘ ਸਿੱਧੂ ਅਤੇ ਸਮੂਹ ਮੈਨੇਜਮੈਂਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਦੀ ਰਹਿਨੁਮਾਈ ਵਿਚ ਇਹ ਕੈਂਪ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਹੈ। ਡਾ. ਗੁਰਪ੍ਰੀਤ ਸਿੰਘ (ਡਾਇਰੈਕਟਰ ਐਡਮਿਸ਼ਨ ਸੈਲ) ਅਤੇ ਕੈਂਪ ਕੋਆਰਡੀਨੇਟਰ ਡਾ. ਗੁਰਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਸ ਕੈਂਪ ਵਿਚ ਸੰਗਤਾਂ ਨੂੰ ਸਿੱਖਿਆ ਸਬੰਧੀ ਲੋੜੀਂਦੀ ਜਾਣਕਾਰੀ ਦੇ ਨਾਲ-ਨਾਲ ਮੁਫ਼ਤ ਦਵਾਈਆਂ ਅਤੇ ਫਿਜ਼ਿਓਥਰੈਪੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਕੈਂਪ ਦੀ ਸ਼ੁਰੂਆਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਨੁੱਖਤਾ ਦੀ ਸੇਵਾ ਦਾ ਉੱਤਮ ਉਦਾਹਰਨ ਹੈ ਅਤੇ ਅਜਿਹੇ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ। ਕੈਂਪ ਦੌਰਾਨ ਵੱਖ-ਵੱਖ ਸ਼ਖਸੀਅਤਾਂ ਨਰਿੰਦਰਜੀਤ ਸਿੰਘ, ਪ੍ਰੋ. ਗੁਰਦੇਵ ਸਿੰਘ, ਭੋਲਾ ਸਿੰਘ ਖਾਲਸਾ, ਮੋਹਨ ਸਿੰਘ ਬੰਗੀ ਅਤੇ ਹੋਰ ਮਹਿਮਾਨਾਂ ਨੂੰ ਯੂਨੀਵਰਸਿਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਆਤਮਾ ਸਿੰਘ, ਅਮਰਪਾਲ ਸਿੰਘ, ਡਾ. ਸੰਦੀਪ ਕੁਮਾਰ, ਪ੍ਰੋ. ਬੂਟਾ ਸਿੰਘ, ਡਾ. ਦੀਪਕ, ਡਾ. ਅਸਤੂਤੀ ਅਤੇ ਡਾ. ਲਕਸ਼ਤਾ ਵੱਲੋਂ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।