ਮਲੂਕਾ ਦੇ ਸਕੂਲ ਨੂੰ 11000 ਰੁਪਏ ਦੀ ਦਾਨ ਰਾਸ਼ੀ ਭੇਟ
ਮਲੂਕਾ ਦੇ ਸਕੂਲ ਨੂੰ 11000 ਰੁਪਏ ਦੀ ਦਾਨ ਰਾਸ਼ੀ ਭੇਂਟ
Publish Date: Mon, 13 Apr 2026 05:07 PM (IST)
Updated Date: Tue, 14 Apr 2026 04:07 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਸਤਵਿੰਦਰ ਸਿੰਘ ਮਲੂਕਾ ਵਾਸੀ ਮਲੂਕਾ ਵੱਲੋਂ 11000 ਰੁਪਏ ਦੀ ਰਾਸ਼ੀ ਦਾਨ ਵਜੋਂ ਭੇਂਟ ਕੀਤੀ ਗਈ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਸਟੇਟ ਐਵਾਰਡੀ ਨੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ। ਇਸ ਉਪਰੰਤ ਸਕੂਲ ਵਿਖੇ ਇਕ ਸੰਖੇਪ ਜਿਹਾ ਪ੍ਰੋਗਰਾਮ ਕਰਵਾਇਆ ਗਿਆ। ਅਮਰੀਕ ਸਿੰਘ ਕਲਿਆਣ ਈਟੀਟੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਆਖਿਆ ਅਤੇ ਧੰਨਵਾਦ ਕੀਤਾ। ਸਮਾਗਮ ਦੇ ਅਖੀਰ ਵਿਚ ਸਕੂਲ ਸਟਾਫ਼ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਸ਼ਰਮਾ ਭਗਤਾ, ਸੁਖਜੀਤ ਕੌਰ ਕਲਿਆਣ, ਸੁਖਜਿੰਦਰ ਸਿੰਘ ਘਣੀਆਂ, ਜਸਵਿੰਦਰ ਕੌਰ, ਮਨਦੀਪ ਕੌਰ, ਰਾਜਵਿੰਦਰ ਕੌਰ ਅਤੇ ਮਨਦੀਪ ਕੌਰ ਬੱਬੂ ਸਾਰੇ ਅਧਿਆਪਕ ਹਾਜ਼ਰ ਸਨ।