ਬੀਆਰਸੀ ਸਕੂਲ 'ਚ ਮਨਾਇਆ ਵਿਸਾਖੀ ਤਿਉਹਾਰ
ਬੀਆਰਸੀ ਸਕੂਲ 'ਚ ਵਿਸਾਖੀ ਮੇਲਾ ਮਨਾਇਆ
Publish Date: Tue, 14 Apr 2026 04:47 PM (IST)
Updated Date: Wed, 15 Apr 2026 04:03 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਭਾਰਤ 'ਚ ਬਹੁਤ ਸਾਰੇ ਮੇਲੇ ਤੇ ਤਿਉਹਾਰ ਮਨਾਏ ਜਾਂਦੇ ਹਨ। ਅਸਲ 'ਚ ਭਾਰਤ ਦੇਸ਼ ਨੂੰ ਮੇਲਿਆਂ ਤੇ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ, ਜਿੱਥੇ ਪੰਜਾਬ ਦਾ ਪ੍ਰਸਿੱਧ ਮੇਲਾ ਵਿਸਾਖੀ ਦਾ ਮੇਲਾ ਦੁਨੀਆਂ ਭਰ 'ਚਵੱਖਰੀ ਪਹਿਚਾਣ ਰੱਖਦਾ ਹੈ ਤੇ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਚ ਵੀ ਇਹ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਰੰਗੇ ਕੱਪੜੇ ਪਾਏ ਹੋਏ ਸਨ ਤੇ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਲੋਕ ਨਾਚ ਭੰਗੜਾ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਸਮੇਂ ਪ੍ਰਿੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮੇਲੇ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਅੱਜ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਤੇ ਕਿਸਾਨ ਆਪਣੀ ਫ਼ਸਲ ਪੱਕਣ ਦੀ ਖ਼ੁਸ਼ੀ ਵਿਚ ਇਹ ਮੇਲਾ ਲਾਇਆ ਜਾਂਦਾ ਹੈ। ਇਸ ਮੌਕੇ ਚੇਅਰਮੈਨ ਲਾਭ ਸਿੰਘ ਖੋਖਰ ਤੇ ਜਗਜੀਤ ਸਿੰਘ ਖੋਖਰ ਨੇ ਕਿਹਾ ਕਿ ਸਾਨੂੰ ਆਪਣੀ ਇਸ ਅਮੀਰ ਵਿਰਾਸਤ ਨੂੰ ਸੰਭਾਲਣ ਵਾਸਤੇ ਵਧੇਰੇ ਹੀਲੇ ਕਰਨੇ ਚਾਹੀਦੇ ਹਨ।