ਸਿਲਵਰ ਓਕਸ ਸਕੂਲ ’ਚ ਮਨਾਇਆ ਵਿਸਾਖੀ ਦਾ ਦਿਹਾੜਾ
ਸਿਲਵਰ ਓਕਸ ਸਕੂਲ ਵਿਚ ਵਿਸਾਖੀ ਦਾ ਦਿਹਾੜਾ ਮਨਾਇਆ
Publish Date: Tue, 14 Apr 2026 05:08 PM (IST)
Updated Date: Wed, 15 Apr 2026 04:04 AM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਬਠਿੰਡਾ ਵਿਖੇ ਇਸ ਵਾਢੀ ਦੇ ਤਿਉਹਾਰ ਵਿਸਾਖੀ ਨੂੰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਉਣ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸਾਡੀ ਆਜ਼ਾਦੀ ਦੇ ਘੁਲਾਟੀਆਂ ਵੱਲੋਂ ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਵਿਚ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਸ਼ੁਰੂਆਤ ਤੇ ਖਾਲਸਾ ਪੰਥ ਦੀ ਨੀਹ ਰੱਖਣ ਵਾਲੀ ਵਿਸਾਖੀ ਮਨਾਉਣ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਰੰਗ ਬਿਰੰਗੇ ਪੰਜਾਬੀ ਪਹਿਰਾਵੇ ’ਚ ਸੱਜ ਕੇ ਆਏ ਛੋਟੇ ਬੱਚਿਆਂ ਨੇ ਇਸ ਸਮਾਗਮ ਨੂੰ ਹੋਰ ਵੀ ਰੰਗੀਲਾ ਬਣਾ ਦਿੱਤਾ। ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਵੱਖ-ਵੱਖ ਸਰਗਰਮੀਆਂ ’ਚ ਹਿੱਸਾ ਲਿਆ। ਛੋਟੇ ਬੱਚਿਆਂ ਦੁਆਰਾ ਲੋਕ ਗੀਤ ਤੇ ਭੰਗੜਾ ਪੇਸ਼ ਕੀਤਾ। ਕਈ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਇਸ ਪਵਿੱਤਰ ਤਿਉਹਾਰ ’ਤੇ ਕਵਿਤਾਵਾਂ ਪੇਸ਼ ਕੀਤੀਆਂ ਤੇ ਕਈ ਵਿਦਿਆਰਥੀਆਂ ਵੱਲੋਂ ਇਸ ਵਾਢੀ ਦੇ ਤਿਉਹਾਰ ਸਬੰਧੀ ਆਪਣੇ ਅਨਮੋਲ ਵਿਚਾਰ ਪੇਸ਼ ਕੀਤੇ ਗਏ। ਵਿਸਾਖੀ ਦੇ ਇਸ ਸਮਾਗਮ ਮੌਕੇ ਸਕੂਲ ਪ੍ਰਿੰਸੀਪਲ ਛਾਇਆ ਵਿਨੋਚਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਦੇ ਹੋਏ ਹਮੇਸ਼ਾ ਸ਼ਾਂਤੀ ਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ।