ਭਾਈ ਜਗਤਾ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਭਾਈ ਜਗਤਾ ਜੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ
Publish Date: Tue, 14 Apr 2026 05:40 PM (IST)
Updated Date: Wed, 15 Apr 2026 04:13 AM (IST)

ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ : ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ਸਿੰਘ ਸੇਵਾਪੰਥੀ ਦੀ ਯੋਗ ਰਹਿਨੁਮਾਈ ਹੇਠ ਚਲ ਰਹੇ ਭਾਈ ਜਗਤਾ ਜੀ ਹਾਈ ਸਕੂਲ, ਗੋਨਿਆਣਾ ਮੰਡੀ ਜ਼ਿਲ੍ਹਾ ਬਠਿੰਡਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੇ ਸ਼ਾਨਦਾਰ ਨਤੀਜਿਆਂ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਨੇ ਆਪਣੇ ਉੱਤਮ ਪ੍ਰਦਰਸ਼ਨ ਨਾਲ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਅੱਠਵੀਂ ਦੇ ਨਤੀਜਿਆਂ ’ਚ ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਨਵੀਰ ਕੌਰ ਪੁੱਤਰੀ ਅਮਰਜੀਤ ਸਿੰਘ ਨੇ 88.4 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਸੋਮੇਯਦੀਪ ਸ਼ਰਮਾ ਪੁੱਤਰ ਚਰਨਜੀਤ ਕੁਮਾਰ ਨੇ 84 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜਮਾਤ ਪੰਜਵੀਂ ਦੇ ਨਤੀਜਿਆਂ ’ਚ ਮਨਜੋਤ ਸਿੰਘ ਪੁੱਤਰ ਗੁਰਮੀਤ ਸਿੰਘ ਨੇ 95.4 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਮਰਿੰਦਰ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ 95 ਫੀਸਦੀ ਅੰਕਾਂ ਨਾਲ ਦੂਜਾ ਸਥਾਨ ’ਤੇ ਗੁਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 89.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਚੇਅਰਮੈਨ ਸੰਤ ਬਾਬਾ ਰਣਜੀਤ ਸਿੰਘ, ਉਪਚੇਅਰਮੈਨ ਚਰਨਜੀਤ ਸਿੰਘ ,ਮੈਨੇਜਰ ਸੁਰਜਨ ਸਿੰਘ ਅਤੇ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਪ੍ਰਿੰਸੀਪਲ ਹਰਮਿੰਦਰ ਸਿੰਘ, ਸਟਾਫ ਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕੀਤੀ।