ਸੜਕ ਹਾਦਸੇ ’ਚ 2 ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Wed, 15 Apr 2026 04:35 PM (IST)
Updated Date: Thu, 16 Apr 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਕਿਸ਼ੋਰੀ ਰਾਮ ਹਸਪਤਾਲ ਰੋਡ ’ਤੇ ਪੈਟਰੋਲ ਪੰਪ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਵਿਜੈ ਕੁਮਾਰ ਵਾਸੀ ਹਰਬੰਸ ਨਗਰ ਵਜੋਂ ਹੋਈ। ਇਸੇ ਤਰ੍ਹਾਂ ਅਮਰੀਕ ਸਿੰਘ ਰੋਡ ’ਤੇ ਉਡਾਂਗ ਸਿਨੇਮਾ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜਸੇਵੀ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਢਿੱਲੋਂ ਕਲੋਨੀ ਵਜੋਂ ਹੋਈ।