ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਣੇ ਅੱਠ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਅੱਠ ਗ੍ਰਿਫਤਾਰ
Publish Date: Wed, 15 Apr 2026 04:36 PM (IST)
Updated Date: Thu, 16 Apr 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਅੱਠ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 28.91 ਗ੍ਰਾਮ ਹੈਰੋਇਨ, 250.10 ਅਫੀਮ, 100 ਪਾਬੰਦੀਸ਼ੁਦਾ ਕੈਪਸੂਲ ਅਤੇ 80 ਲੀਟਰ ਲਾਹਣ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਜਨਤਾ ਨਗਰ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4.30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਸਿਕੰਦਰਪੁਰਾ ਮਹੱਲਾ ਬਠਿੰਡਾ ਵਜੋਂ ਹੋਈ ਹੈ।
ਇਸੇ ਥਾਣੇ ਦੀ ਪੁਲਿਸ ਨੇ ਲਾਲ ਸਿੰਘ ਬਸਤੀ ’ਚ ਛਾਪੇਮਾਰੀ ਕਰਦਿਆਂ ਹਰਪਾਲ ਸਿੰਘ ਵਾਸੀ ਲਾਲ ਸਿੰਘ ਨਗਰ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਰੋਮਾਣਾ ਨਗਰ ਬਠਿੰਡਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਗੁਰੂਸਰ ਵਿੱਚੋਂ ਹਰਪ੍ਰੀਤ ਸਿੰਘ ਵਾਸੀ ਭੋਡੀਪੁਰਾ 100 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪਤੀ ਪਤਨੀ ਨੂੰ ਭਾਰੀ ਮਾਤਰਾ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੇ ਇੰਸ. ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਰਾਮਪੁਰਾ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਵਿਜੇ ਕੁਮਾਰ ਅਤੇ ਉਸਦੀ ਪਤਨੀ ਕੋਮਲ ਸ਼ਰਮਾ ਨੂੰ 250.10 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਬਦਿਆਲਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਰਾਮਪੁਰਾ ਮੰਡੀ ਵਜੋਂ ਹੋਈ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਭਾਈ ਬਖਤੌਰ ਵਿੱਚ ਛਾਪੇਮਾਰੀ ਕਰਦਿਆਂ ਜੀਵਨ ਸਿੰਘ ਵਾਸੀ ਭਾਈ ਬਖਤੌਰ ਨੂੰ 7.5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਸਵੈਚ ਵਿੱਚ ਛਾਪੇਮਾਰੀ ਕਰਦਿਆਂ ਹਰਦੇਵ ਸਿੰਘ ਨੂੰ 80 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੋਇਆ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਸੁਖਲੱਧੀ ਵਿੱਚ ਛਾਪੇਮਾਰੀ ਕਰਦਿਆਂ ਸੰਦੀਪ ਸਿੰਘ ਨੂੰ 3.6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।