- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸਾਖੀ ਦਾ ਦਿਹਾੜਾ ਜ਼ਬਰ ਨਾ ਸਹਿਣ ਅਤੇ ਆਜ਼ਾਦੀ ਨਾਲ ਵਿਚਰਣ ਦਾ ਸੁਨੇਹਾ ਦਿੰਦਾ ਹੈ : ਸਿਮਰਨਜੀਤ ਸਿੰਘ ਮਾਨ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਵਿਸਾਖੀ ਦਾ ਦਿਹਾੜਾ ਜ਼ਬਰ ਨਾ ਸਹਿਣ ਅਤੇ ਆਜ਼ਾਦੀ ਨਾਲ ਵਿਚਰਣ ਦਾ ਸੁਨੇਹਾ ਦਿੰਦਾ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਇਕਜੁੱਟ ਹੋ ਕੇ ਪੰਥਕ ਸਰਕਾਰ ਬਣਾਉਣੀ ਚਾਹੀਦੀ ਹੈ। ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਵਿਸਾਖੀ ਦੇ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ਅਤੇ ਉਸਦੀਆ 1 ਖੁਫੀਆ ਏਜੰਸੀਆ ਵੱਲੋਂ ਆਜਾਦੀ ਚਾਹੁੰਣ ਵਾਲੇ ਸਿੱਖਾਂ ਨੂੰ ਕਤਲ ਕੀਤਾ ਜਾ ਰਿਹਾ ਹੈ। ਸਾਡੇ ਪੰਜਾਬ ਦੇ ਕੀਮਤੀ ਪਾਣੀਆ ਨੂੰ ਜ਼ਬਰੀ ਲੁੱਟਿਆ ਜਾ ਰਿਹਾ ਹੈ, ਸਾਡੇ 30-30 ਸਾਲਾਂ ਤੋਂ ਸਜ਼ਾਵਾਂ ਪੁਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਹੀ ਕੀਤਾ ਜਾ ਰਿਹਾ, ਪੰਜਾਬੀ ਬੋਲਦੇ ਇਲਾਕੇ ਅਤੇ ਰਾਜਧਾਨੀ ਚੰਡੀਗੜ੍ਹ ਪੰਜਾਬ ਤੋਂ ਬਾਹਰ ਕੀਤੇ ਜਾ ਰਹੇ ਹਨ। ਪੰਜਾਬ ਦੀ ਬੇਰੁਜਗਾਰੀ ਨੂੰ ਹੱਲ ਕਰਨ ਲਈ ਕੋਈ ਸੁਹਿਰਦ ਯਤਨ ਨਹੀਂ ਕੀਤਾ ਜਾ ਰਿਹਾ। ਨਾ ਹੀ ਸਾਨੂੰ ਕੋਈ ਵੱਡਾ ਉਦਯੋਗ ਦਿੱਤਾ ਜਾ ਰਿਹਾ ਹੈ। ਐੱਸਜੀਪੀਸੀ ਦੀਆਂ ਬੀਤੇ 15 ਸਾਲਾਂ ਤੋਂ ਜਰਨਲ ਚੋਣਾਂ ਨਾ ਕਰਵਾ ਕੇ ਸਾਡੀ ਸਿੱਖ ਪਾਰਲੀਮੈਂਟ ਦੀ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਜਾਣ ਬੁੱਝ ਕੇ ਸਾਡੀਆ ਸਰਹੱਦਾਂ ਵਪਾਰ ਲਈ ਨਹੀ ਖੋਲੀਆਂ ਜਾ ਰਹੀਆਂ। ਇੱਥੋਂ ਤਕ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਆਉਣ ਵਾਲੀਆਂ ਅਸੈਂਬਲੀ ਦੀਆਂ ਚੋਣਾਂ ਵਿਚ ਹਰ ਪੰਜਾਬੀ ਤੇ ਸਿੱਖ ਦਾ ਇਹ ਫਰਜ ਬਣ ਜਾਂਦਾ ਹੈ ਕਿ ਉਹ ਇਨਸਾਫ ਪੱਖੀ ਸੋਚ ’ਤੇ ਪਹਿਰਾ ਦਿੱਤਾ ਜਾਵੇ ਤਾਂ ਪੰਜਾਬ ਉਤੇ ਸਾਜ਼ਸੀ ਢੰਗ ਨਾਲ ਰਾਜ ਭਾਗ ਕਰਦੀਆਂ ਆ ਰਹੀਆਂ ਮੁਤੱਸਵੀ ਜਮਾਤਾਂ ਬੀਜੇਪੀ-ਆਰਐਸਐਸ ਕਾਂਗਰਸ, ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਪੰਥਕ ਸਰਕਾਰ ਬਣਾਈ ਜਾ ਸਕੇ।
ਇਸ ਮੌਕੇ ਪਾਰਟੀ ਦੇ ਕਾਰਜਾਕਰੀ ਪ੍ਰਧਾਨ ਈਮਾਨ ਸਿੰਘ ਮਾਨ, ਪ੍ਰੋ. ਮੋਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਬਲਰਾਜ ਸਿੰਘ ਖਾਲਸਾ, ਤੇਜਿੰਦਰ ਸਿੰਘ ਦਿਓਲ, ਗੁਰਨੈਬ ਸਿੰਘ ਰਾਮਪੁਰਾ, ਬੀਬੀ ਰਾਜਿੰਦਰ ਕੌਰ ਜੈਤੋ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਚਰਨ ਸਿੰਘ ਭੁੱਲਰ, ਐਡਵੋਕੇਟ ਜਗਮੀਤ ਸਿੰਘ, ਹਰਦੇਵ ਸਿੰਘ ਪੱਪੂ, ਦਰਸ਼ਨ ਸਿੰਘ ਮੰਡੇਰ, ਡਾ. ਹਰਜਿੰਦਰ ਸਿੰਘ ਜੱਖੂ, ਸਿਮਰਜੋਤ ਸਿੰਘ ਖਾਲਸਾ, ਗੁਰਚਰਨ ਸਿੰਘ ਕੋਟਲੀ, ਅਵਤਾਰ ਸਿੰਘ ਚੋਪੜਾ, ਸੁਖਦੇਵ ਸਿੰਘ ਧਰਮਸੋਤ, ਲਛਮਣ ਸਿੰਘ ਬੰਗੀ, ਉੱਜਲ ਸਿੰਘ ਮੰਡੀ ਕਲਾਂ, ਅੰਮ੍ਰਿਤਪਾਲ ਸਿੰਘ ਛੰਦੜਾ, ਹਰਬੰਸ ਸਿੰਘ ਸਲੇਮਪੁਰ, ਹਰਭਜਨ ਸਿੰਘ ਕਸ਼ਮੀਰੀ, ਬਲਰਾਜ ਸਿੰਘ ਖਾਲਸਾ, ਤੇਜਿੰਦਰ ਸਿੰਘ ਦਿਓਲ, ਗੁਰਨੈਬ ਸਿੰਘ ਰਾਮਪੁਰਾ, ਬੀਬੀ ਰਾਜਿੰਦਰ ਕੌਰ ਜੈਤੋ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਚਰਨ ਸਿੰਘ ਭੁੱਲਰ, ਐਡਵੋਕੇਟ ਜਗਮੀਤ ਸਿੰਘ, ਹਰਦੇਵ ਸਿੰਘ ਪੱਪੂ, ਦਰਸ਼ਨ ਸਿੰਘ ਮੰਡੇਰ, ਗੁਰਬਚਨ ਸਿੰਘ ਪਵਾਰ, ਬਲਦੇਵ ਸਿੰਘ ਬੜਿੰਗ, ਗੁਰਦੀਪ ਸਿੰਘ ਢੁੱਡੀ, ਹਰਦੀਪ ਸਿੰਘ ਸਹਿਜਪੁਰਾ, ਸ਼ਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਬਾਬਾ ਜਸਵੀਰ ਸਿੰਘ, ਬਲਵਿੰਦਰ ਸਿੰਘ ਖੰਨਾ, ਪ੍ਰੀਤਮ ਸਿੰਘ ਮਾਨਗੜ੍ਹ, ਰਣਜੀਤ ਸਿੰਘ ਸੰਤੋਖਗੜ੍ਹ, ਹਰਜੀਤ ਸਿੰਘ ਮੀਆਂਪੁਰ, ਹਰਜੀਤ ਸਿੰਘ ਵਿਰਕ, ਖਜਾਨ ਸਿੰਘ, ਸੁਖਜੀਤ ਕੌਰ ਡਰੋਲੀ, ਜਸਬੀਰ ਸਿੰਘ ਬਚੜੇ, ਮਨਜੀਤ ਸਿੰਘ ਆਦਿ ਮੌਜੂਦ ਸਨ।