ਆਂਗਨਵਾੜੀ ਕੇਂਦਰਾਂ ’ਚ ਮਨਾਇਆ ਵਿਸਾਖੀ ਦਾ ਤਿਉਹਾਰ
ਆਂਗਣਵਾੜੀ ਕੇਂਦਰਾਂ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Wed, 15 Apr 2026 05:20 PM (IST)
Updated Date: Thu, 16 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਸਾਂਝੀ ਕੀਤੀ। ਇਸ ਮੌਕੇ ਆਂਗਨਵਾੜੀ ਵਰਕਰਾਂ ਵੱਲੋਂ ਛੋਟੇ ਬੱਚਿਆਂ ਅਤੇ ਮਾਤਾਵਾਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਕੇਂਦਰਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਬੱਚਿਆਂ ਨੂੰ ਪੰਜਾਬੀ ਰਿਵਾਇਤੀ ਪਹਿਰਾਵੇ ਪਹਿਨਾ ਕੇ ਭੰਗੜਾ ਅਤੇ ਗਿੱਧਾ ਕਰਵਾਇਆ ਗਿਆ। ਬੱਚਿਆਂ ਨੇ ਕਵਿਤਾਵਾਂ, ਗੀਤਾਂ ਅਤੇ ਛੋਟੇ-ਛੋਟੇ ਨਾਟਕਾਂ ਰਾਹੀਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਮਾਤਾਵਾਂ ਨੂੰ ਪੋਸ਼ਣ, ਸਿਹਤ ਅਤੇ ਬੱਚਿਆਂ ਦੀ ਸੰਭਾਲ ਸਬੰਧੀ ਜਾਗਰੂਕਤਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਤੁਲਿਤ ਖੁਰਾਕ ਅਤੇ ਸਫਾਈ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਸਾਰੇ ਹਾਜ਼ਰੀਨਾਂ ਵੱਲੋਂ ਇਕ-ਦੂਜੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ।