ਮਲੂਕਾ ‘ਚ ਵਿਸਾਖੀ ’ਤੇ ਕਰਵਾਇਆ ਰੰਗਾਰੰਗ ਸਮਾਗਮ
ਮਲੂਕਾ ‘ਚ ਵਿਸਾਖੀ ’ਤੇ ਰੰਗਾਰੰਗ ਸਮਾਗਮ ਕਰਵਾਇਆ
Publish Date: Wed, 15 Apr 2026 06:11 PM (IST)
Updated Date: Thu, 16 Apr 2026 04:04 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਵਿਸਾਖੀ ਸਬੰਧੀ ਖੂਬਸੂਰਤ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਨਰਸਰੀ ਤੋਂ ਯੂਕੇਜੀ. ਤਕ ਦੇ ਬੱਚੇ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਬਹੁਤ ਹੀ ਸੁਹਣੇ ਲੱਗ ਰਹੇ ਸਨ। ਇਨ੍ਹਾਂ ਛੋਟੇ ਛੋਟੇ ਬੱਚਿਆਂ ਨੇ ਵਿਸਾਖੀ ਨਾਲ ਸਬੰਧਤ ਪੰਜਾਬੀ ਕਵਿਤਾਵਾਂ ਵੀ ਬੜੇ ਆਤਮ-ਵਿਸ਼ਵਾਸ ਨਾਲ ਸੁਣਾਈਆਂ। ਇਸ ਮੌਕੇ ਜਮਾਤ ਪਹਿਲੀ ਅਤੇ ਦੂਜੀ ਦੇ ਮੁੰਡਿਆਂ ਨੇ ਕੁਰਤਾ-ਪਜਾਮਾ ਅਤੇ ਕੇਸਰੀ ਦਸਤਾਰ ਤੇ ਕੁੜੀਆਂ ਨੇ ਪੰਜਾਬੀ ਸੂਟ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ। ਇਨ੍ਹਾਂ ਵਿਦਿਆਰਥੀਆਂ ਵੱਲੋਂ ਰੰਗਾਰੰਗ ਗਤੀਵਿਧੀਆਂ ਪੇਸ਼ ਕੀਤੀਆਂ। ਇਸ ਮੌਕੇ ਜਮਾਤ ਬਾਰ੍ਹਵੀਂ ਦੀ ਵਿਦਿਆਰਥਣ ਗਗਨਦੀਪ ਕੌਰ ਵੱਲੋਂ ਵਿਸਾਖੀ ਦੇ ਮਹੱਤਵ ਬਾਰੇ ਭਾਸ਼ਣ ਪੇਸ਼ ਕੀਤਾ ਅਤੇ ਵਿਸਾਖੀ ਨਾਲ ਸਬੰਧਤ ਜਾਣਕਾਰੀ ਦਿੱਤੀ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਐਕਟੀਵਿਟੀ ਇੰਚਾਰਜ ਅਮਨਦੀਪ ਕੌਰ ਅਤੇ ਰਾਜੀਵ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿਚ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਨੂੰ ਸੱਭਿਆਚਾਰਕ ਅਤੇ ਸੰਸਕ੍ਰਿਤੀ ਨਾਲ ਜੋੜਿਆ ਜਾਂਦਾ ਹੈ।