ਡਾ. ਅੰਬੇਡਕਰ ਜੈਅੰਤੀ ਮੌਕੇ ਕਾਂਗਰਸ ਨੇ ਕੱਢਿਆ ਮਾਰਚ
ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਕਾਂਗਰਸ ਨੇ ਕੱਢਿਆ ਮਾਰਚ
Publish Date: Wed, 15 Apr 2026 06:26 PM (IST)
Updated Date: Thu, 16 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤ ਮੌਕੇ ਕਾਂਗਰਸ ਵੱਲੋਂ ਕਾਂਗਰਸ ਭਵਨ ਤੋਂ ਲੈ ਕੇ ਬਾਜ਼ਾਰਾਂ ਵਿਚ ਮਾਰਚ ਕੱਢਿਆ ਗਿਆ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਮੁੱਚੀ ਲੀਡਰਸ਼ਿਪ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੀ ਆਈ ਹੈ। ਉਨ੍ਹਾਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ ਤੇ ਸੰਵਿਧਾਨਿਕ ਮੁੱਲਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਰਾਂ ਦੇ ਹੱਕਾਂ ਨੂੰ ਵੀ ਪ੍ਰਭਾਵਿਤ ਕਰਨ ਵਾਲੇ ਕਦਮ ਚੁੱਕੇ ਜਾ ਰਹੇ ਹਨ, ਜੋ ਦੇਸ਼ ਦੇ ਹਿੱਤ ਵਿਚ ਨਹੀਂ ਹਨ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਗਰੀਬ ਵਰਗ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਕਿਸਾਨਾਂ ਨੂੰ ਅਜੇ ਤਕ ਮੁਆਵਜ਼ਾ ਨਹੀਂ ਮਿਲਿਆ, ਦਲਿਤਾਂ ਅਤੇ ਗਰੀਬ ਵਰਗ ਨੂੰ ਹੱਕ ਨਹੀਂ ਦਿੱਤੇ ਜਾ ਰਹੇ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਤਕ ਨਹੀਂ ਮਿਲ ਰਹੇ।
ਉਨ੍ਹਾਂ ਹੋਰ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਤਨਖਾਹਾਂ ਤੇ ਪੈਨਸ਼ਨਾਂ ਵਿਚ ਵੀ ਦੇਰੀ ਹੋ ਰਹੀ ਹੈ, ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੁੰਦੇ ਹਨ। ਅੰਤ ਵਿਚ ਕਾਂਗਰਸ ਆਗੂਆਂ ਨੇ ਸੰਕਲਪ ਲਿਆ ਕਿ ਉਹ ਸੰਵਿਧਾਨ ਦੀ ਮਜ਼ਬੂਤੀ ਅਤੇ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਅਸ਼ੋਕ ਕੁਮਾਰ, ਕੇਕੇ ਅਗਰਵਾਲ, ਮਾਸਟਰ ਹਰਮੰਦਰ ਸਿੰਘ, ਹਰਪਾਲ ਬਾਜਵਾ, ਅੰਮ੍ਰਿਤ ਕੌਰ ਗਿੱਲ, ਬਲਜੀਤ ਸਿੰਘ, ਸੁਰਿੰਦਰਜੀਤ ਸਿੰਘ ਸਾਹਨੀ, ਰੂਪ ਸਿੰਘ, ਮਾਸਟਰ ਪ੍ਰਕਾਸ਼ ਚੰਦ, ਨੱਥੂ ਰਾਮ, ਨੰਦ ਲਾਲ, ਜੋਗਿੰਦਰ ਸਿੰਘ, ਬਲਵੀਰ ਸਿੰਘ, ਡਾ. ਮੁਕੇਸ਼ ਕੁਮਾਰ, ਸਰਜੀਤ ਮੋਖਾ, ਦੁਪਿੰਦਰ ਮਿਸ਼ਰਾ, ਭਪਿੰਦਰ ਸ਼ਰਮਾ, ਭਗਵਾਨ ਦਾਸ ਭਾਰਤੀ, ਜਗਰਾਜ ਸਿੰਘ, ਸੁਨੀਲ ਕੁਮਾਰ, ਸਨੀ ਬਰਾੜ, ਕਮਲ ਗੁਪਤਾ, ਪ੍ਰੀਤਮ ਸਿੰਘ ਇੰਟਕ, ਮੋਹਨ ਲਾਲ ਵਰਮਾ, ਜਰਨੈਲ ਸਿੰਘ, ਕਰਤਾਰ ਸਿੰਘ, ਬਲਵੰਤ ਰਾਏ ਨਾਥ, ਨਰਿੰਦਰ ਗਾਂਧੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈੱਸ ਇੰਚਾਰਜ ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ।