ਲੋੜਵੰਦਾਂ ਦੀਆਂ ਅੱਖਾਂ ਦੀ ਕੀਤੀ ਮੁਫ਼ਤ ਜਾਂਚ
ਸਿਹਤ ਵਿਭਾਗ ਵੱਲੋਂ ਨਿਗ੍ਹਾ ਦਾ ਲੰਗਰ ਲਾਇਆ
Publish Date: Thu, 16 Apr 2026 04:13 PM (IST)
Updated Date: Thu, 16 Apr 2026 04:15 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਵਿਸਾਖੀ ਮੇਲੇ ਦੇ ਮੌਕੇ ’ਤੇ ਸਿਹਤ ਵਿਭਾਗ ਵੱਲੋਂ ਲੋਕਾਂ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਵਿਚ ਲਗਭਗ 2500 ਤੋਂ 3000 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤਜ਼ਰਬੇਕਾਰ ਓਫਥੈਲਮਿਕ ਸਰਜਨਜ਼ ਵੱਲੋਂ ਕੀਤੀ ਗਈ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਕੁੱਲ 1120 ਐਨਕਾਂ (ਸਪੈਕਸ) ਵੀ ਮੁਫ਼ਤ ਵੰਡੀਆਂ ਗਈਆਂ। ਕੈਂਪ ਦੀ ਸਫਲਤਾ ਵਿਚ ਡਾ. ਨਿਰਨਹਾਈ ਸਿੰਘ, ਡਾ. ਹਰਲੀਨ ਕੌਰ, ਡਾ. ਵੀਨੂ, ਡਾ. ਪਲਵੀ ਮੈਨਨ, ਡਾ. ਸ਼ਵੇਤਾ ਅਤੇ ਡਾ. ਡਿੰਪੀ ਕੱਕੜ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸ ਮੌਕੇ ਓਫਥੈਲਮਿਕ ਅਫਸਰ ਮੋਨਿਕਾ ਬੇਦੀ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਪਠਾਰੀਆ, ਜਾਊਂਟੀ ਵਿਜ, ਰੂਪਾਲੀ ਅਤੇ ਕ੍ਰਿਸ਼ਨਾ ਦੇਵੀ ਨੇ ਵੀ ਕੈਂਪ ਦੇ ਸੁਚਾਰੂ ਪ੍ਰਬੰਧ ਵਿਚ ਆਪਣਾ ਯੋਗਦਾਨ ਦਿੱਤਾ। ਸਿਹਤ ਵਿਭਾਗ ਵੱਲੋਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਦੀ ਸਿਹਤ ਸੰਭਾਲ ਲਈ ਬਹੁਤ ਹੀ ਲਾਭਕਾਰੀ ਸਾਬਤ ਹੁੰਦੇ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ। ਇਸ ਦੇ ਨਾਲ ਹੀ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਾਈ ਗਈ। ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਕੌਸ਼ਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਦੀ ਅਗਵਾਈ ਹੇਠ ਲਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਕੇਵਲ ਸਿੰਘ, ਬਲਾਕ ਐਜੂਕੇਟਰ ਗੁਰਸਿਮਰਤ ਕੌਰ, ਮਾਲਵਿੰਦਰ ਸਿੰਘ, ਗਗਨਦੀਪ ਸਿੰਘ ਭੁੱਲਰ, ਮਨਜੀਤ ਸਿੰਘ, ਸੋਹਨਦੀਪ ਸਿੰਘ, ਮਹੇਸ਼ ਸ਼ਰਮਾ ਅਤੇ ਸਾਹਿਲ ਪੁਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਦਿੱਤੀ।