ਮਹਿੰਦਰਾ ਸਕੂਲ ’ਚ ਸੱਭਿਆਚਾਰ ਪ੍ਰੋਗਰਾਮ ਕਰਵਇਆ
ਮਹਿੰਦਰਾ ਸਕੂਲ ਵਿਚ ਸੱਭਿਆਚਾਰ ਪ੍ਰੋਗਰਾਮ ਕਰਵਇਆ
Publish Date: Thu, 16 Apr 2026 04:33 PM (IST)
Updated Date: Thu, 16 Apr 2026 04:36 PM (IST)
ਭੁੱਚੋਂ ਮੰਡੀ : ਮਹਿੰਦਰਾ ਪਬਲਿਕ ਸਕੂਲ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਵਿਸਾਖੀ ਦੇ ਸ਼ੁੱਭ ਦਿਹਾੜੇ ’ਤੇ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ। ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ਼ਬਦ ਅਤੇ ਵਿਸਾਖੀ ਦੀ ਸ਼ਾਨ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਰਿੰਦਰ ਸਿੰਘ ਭਲੇਰਿਆ ਅਤੇ ਸਕੂਲ ਪ੍ਰਿੰਸੀਪਲ ਰਾਧਾ ਰਾਣੀ ਨੇ ਬੱਚਿਆਂ ਨੂੰ ਵਿਸਾਖੀ ਦੇ ਦਿਹਾੜੇ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਵਿਸਾਖੀ ਦੇ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ।