ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦਾ ਨਤੀਜਾ ਸੌ ਫ਼ੀਸਦੀ ਰਿਹਾ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Thu, 16 Apr 2026 05:07 PM (IST)
Updated Date: Thu, 16 Apr 2026 05:09 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਜ਼ਿਲ੍ਹਾ ਬਠਿੰਡਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਦੇ ਕੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਦਸਵੀਂ ਜਮਾਤ ਦੇ ਕੁੱਲ 58 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਅਤੇ ਸਭ ਨੇ ਹੀ ਸ਼ਾਨਦਾਰ ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਵਿੱਚੋਂ ਜਸਮੀਤ ਕੌਰ ਨੇ 94.8 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਵੀਰ ਕੌਰ ਨੇ 88.6 ਫ਼ੀਸਦੀ ਨਾਲ ਦੂਜਾ ਅਤੇ ਸ਼ਹਿਬਾਜਪ੍ਰੀਤ ਸਿੰਘ ਨੇ 88.4 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ। ਜਦਕਿ ਪਰਮਜੀਤ ਸਿੰਘ 87.8 ਫ਼ੀਸਦੀ, ਜਸ਼ਨਪ੍ਰੀਤ ਕੌਰ 87 ਫ਼ੀਸਦੀ, ਸੁਖਮਨੀ ਕੌਰ 85.4 ਫ਼ੀਸਦੀ, ਮਹਿਕਪ੍ਰੀਤ 84.6 ਫ਼ੀਸਦੀ, ਪਰਦੀਪ ਕੌਰ 82.6 ਫ਼ੀਸਦੀ, ਹਰਜਪਨ ਕੌਰ 82.2 ਫ਼ੀਸਦੀ, ਹਰਮਨਦੀਪ ਕੌਰ 82 ਫ਼ੀਸਦੀ, ਸਤਿਗੁਰ ਸਿੰਘ 81.8 ਫ਼ੀਸਦੀ ਅਤੇ ਕਮਲਪ੍ਰੀਤ ਕੌਰ 81.6 ਫ਼ੀਸਦੀ ਨੰਬਰ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਵੀ ਸ਼ਾਨਦਾਰ ਨਤੀਜੇ ਦਰਜ ਕਰਵਾਏ। ਜ਼ਿਕਰਯੋਗ ਹੈ ਕਿ 21 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਮਿਹਨਤ, ਲਗਨ ਅਤੇ ਸੰਕਲਪ ਦਾ ਨਤੀਜਾ ਹੈ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ। ਸਕੂਲ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵੀ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹੋਰ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਕੂਲ ਦੀ ਮਿਹਨਤੀ ਟੀਮ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।