ਗੁਰੂ ਕਾਸ਼ੀ ਦੀ ਜਸਮੀਨ ਨੇ 97.40 ਫ਼ੀਸਦੀ ਨੰਬਰ ਕੀਤੇ ਪ੍ਰਾਪਤ
ਗੁਰੂ ਕਾਸ਼ੀ ਦੀ ਜਸਮੀਨ ਨੇ 97.40 ਫੀਸਦੀ ਅੰਕ ਪ੍ਰਾਪਤ ਕੀਤੇ
Publish Date: Thu, 16 Apr 2026 05:33 PM (IST)
Updated Date: Thu, 16 Apr 2026 05:36 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚੋਂ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਨ੍ਹਾਂ ਨਤੀਜਿਆਂ ਵਿੱਚੋਂ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਸਿੱਧੂ ਨੇ 97.40 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦਮਨਜੀਤ ਸਿੰਘ ਨੇ 97 ਫ਼ੀਸਦੀ, ਹਿਮਾਂਸ਼ੀ ਅਗਰਵਾਲ ਨੇ 97 ਫ਼ੀਸਦੀ ਅਤੇ ਅਨੂਰੀਤ ਕੌਰ ਨੇ ਵੀ 97 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸਾਹਿਬਦੀਪ ਸਿੰਘ ਨੇ 96.20 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਜ਼ਿਕਰਯੋਗ ਹੈ ਕਿ 23 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਨਾਮਣਾ ਖੱਟਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰ ਕੇ ਪਾਸ ਹੋਏ ਹਨ। ਸਕੂਲ ਦਾ ਵਧੀਆ ਨਤੀਜਾ ਆਉਣ ’ਤੇ ਸਕੂਲ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸੇ ਦੌਰਾਨ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਪ੍ਰਿੰਸੀਪਲ ਰਮਨ ਕੁਮਾਰ ਅਤੇ ਸਮੁੱਚੇ ਸਟਾਫ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਸਦਕਾ ਹਾਸਲ ਹੋਈ ਹੈ। ਉਨ੍ਹਾਂ ਬੱਚਿਆਂ ਨੂੰ ਅੱਗੇ ਤੋਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਿੰਦਗੀ ਦੇ ਹਰ ਖੇਤਰ ਵਿਚ ਕਾਮਯਾਬ ਹੋਣ ਲਈ ਦੁਆ ਦਿੱਤੀ। ਇਸ ਮੌਕੇ ਸਕੂਲ ਕਮੇਟੀ ਦੇ ਖਜ਼ਾਨਚੀ ਰਾਜਵੰਤ ਸਿੰਘ ਭਗਤਾ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਗਗਨ, ਜਸਪ੍ਰੀਤ ਸਿੰਘ, ਜਗਮੋਹਨ ਸਿੰਘ, ਲਵਪ੍ਰੀਤ ਸਿੰਘ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸਨ।