ਹਰਗੋਬਿੰਦ ਸਕੂਲ ਕਾਂਗੜ ਦਾ ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਹਰਗੋਬਿੰਦ ਸਕੂਲ ਕਾਂਗੜ ਦੀ ਅੱਠਵੀਂ ਨਤੀਜਾ 100 ਫੀਸਦੀ ਰਿਹਾ
Publish Date: Thu, 16 Apr 2026 06:12 PM (IST)
Updated Date: Thu, 16 Apr 2026 06:15 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਲਾਨਾ ਨਤੀਜੇ ਵਿੱਚੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਦੱਸਿਆ ਕਿ ਜਮਾਤ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਅੰਗਰੇਜ਼ੀ ਮਾਧਿਅਮ ਦੇ ਰਾਹੀਂ ਸਾਰੇ ਵਿਸ਼ਿਆਂ ’ਚੋਂ ਵਧੀਆ ਨੰਬਰ ਪ੍ਰਾਪਤ ਕੀਤੇ ਹਨ। ਜਿਸ ਵਿਚ ਇੰਦਰਜੀਤ ਕੌਰ ਨੇ ਪੰਜਾਬੀ ਅਤੇ ਸਾਇੰਸ ਵਿਸ਼ੇ ਵਿਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰ ਕੇ ਮਾਣ ਪ੍ਰਾਪਤ ਕੀਤਾ ਹੈ। ਜਸਮੀਤ ਕੌਰ ਪੁੱਤਰੀ ਬਖਸ਼ੀਸ਼ ਸਿੰਘ, ਇੰਦਰਜੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਜੋਤ ਕੌਰ ਪੁੱਤਰੀ ਲਖਵੀਰ ਸਿੰਘ, ਜਸਮੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਪਨਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਪ੍ਰੀਖਿਆ ਦੀ ਸਫਲਤਾ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਸਮੂਹ ਸਟਾਫ਼ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਇਸ ਲਈ ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਤਾ-ਪਿਤਾ ਸਭ ਵਧਾਈ ਦੇ ਪਾਤਰ ਹਨ। ਪ੍ਰਿੰਸੀਪਲ ਸੇਨੂੰ ਕਾਂਗੜ ਵੱਲੋਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।