ਕੁੱਟਮਾਰ ਦੇ ਦੋਸ਼ ’ਚ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਦੇ ਦੋਸ਼ ਵਿਚ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Thu, 16 Apr 2026 06:31 PM (IST)
Updated Date: Thu, 16 Apr 2026 06:33 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ’ਤੇ ਕੁੱਟਮਾਰ ਦੇ ਦੋਸ਼ ਵਿਚ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਰਜੁਨੰਦਾ ਵਾਸੀ ਪ੍ਰਤਾਪ ਨਗਰ ਬਠਿੰਡਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਉਹ ਅਤੇ ਉਸ ਦਾ ਭਰਾ ਐਕਟਿਵਾ ਵਿਚ ਤੇਲ ਪਵਾ ਕੇ ਵਾਪਸ ਘਰ ਜਾ ਰਹੇ ਸਨ, ਜਦੋਂ ਉਹ ਅੰਬੇਡਕਰ ਨਗਰ ਕੋਲ ਪਹੁੰਚੇ ਤਾਂ ਮੁਲਜ਼ਮ ਕਾਕਾ, ਅਵਤਾਰ, ਹੈਪੀ, ਗੁਰਮੀਤ, ਜੌਕਰ ਨੇ ਆਪਣੇ 4 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਥਾਣੇ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਪਰਮਜੀਤ ਕੌਰ ਵਾਸੀ ਪਰਸਰਾਮ ਨਗਰ ਨੇ ਦੱਸਿਆ ਕਿ ਉਹ, ਉਸ ਦੀ ਲੜਕੀ ਅਤੇ ਲੜਕਾ ਐਕਟਿਵਾ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਉੱਥੇ ਮੌਜੂਦ ਪਰਸ ਰਾਮ ਨਗਰ ਦੇ ਰਹਿਣ ਵਾਲੇ ਸ਼ੁਭਮ, ਵਿਵੇਕ, ਪ੍ਰਿੰਸ ਨੇ 5 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ। ਸਹਾਇਕ ਥਾਣੇਦਾਰ ਨਵਯੁਗਦੀਪ ਸਿੰਘ ਨੇ ਦੱਸਿਆ ਹੈ ਕਿ ਕਥਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵੇਂ ਮਾਮਲਿਆਂ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।