ਹਸਪਤਾਲਾਂ ਦੇ ਸਮੇਂ ’ਚ ਤਬਦੀਲੀ, ਨਵਾਂ ਸਮਾਂ ਜਾਰੀ
ਹਸਪਤਾਲਾਂ ਦੇ ਸਮੇਂ ਵਿੱਚ ਤਬਦੀਲੀ, ਨਵਾਂ ਸਮਾਂ ਜਾਰੀ
Publish Date: Thu, 16 Apr 2026 06:52 PM (IST)
Updated Date: Thu, 16 Apr 2026 06:54 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਹਸਪਤਾਲ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤਕ ਓਪੀਡੀ ਸੇਵਾਵਾਂ ਲਈ ਖੁੱਲ੍ਹੇ ਰਹਿਣਗੇ। ਇਹ ਨਵਾਂ ਸਮਾਂ 16 ਅਪ੍ਰੈਲ ਤੋਂ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਅਤੇ ਸੁਵਿਧਾਜਨਕ ਢੰਗ ਨਾਲ ਇਲਾਜ ਮਿਲ ਸਕੇ। ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਮੇਂ ਅਨੁਸਾਰ ਹੀ ਹਸਪਤਾਲ ਆਉਣ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾਉਣ।