ਮਾਤਾ ਸੁੰਦਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਮਾਤਾ ਸੁੰਦਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
Publish Date: Fri, 17 Apr 2026 04:54 PM (IST)
Updated Date: Sat, 18 Apr 2026 04:03 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਸਫਲਤਾਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਸੀਬੀਐਸਈ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਸਕੂਲ ਦੀ ਹੋਣਹਾਰ ਵਿਦਿਆਰਥਣ ਖੁਸ਼ਦੀਪ ਕੌਰ ਨੇ 92.6 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਰਮਨੀਤ ਕੌਰ ਨੇ 87.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਸ਼ਪ੍ਰੀਤ ਸਿੰਘ ਨੇ 82.8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਸ਼ੇਸ਼ ਗੱਲ ਇਹ ਰਹੀ ਕਿ ਸਕੂਲ ਦਾ ਕੁੱਲ ਨਤੀਜਾ 100 ਫੀਸਦੀ ਰਿਹਾ, ਜੋ ਕਿ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ।