ਖ਼ਰੀਦ ਕੇਂਦਰਾਂ ਦੇ ਪ੍ਰਬੰਧਾਂ ’ਤੇ ਸਰਕਾਰ ਰੱਖ ਰਹੀ ਨਿਗਰਾਨੀ
ਪੰਜਾਬ ਸਰਕਾਰ ਵੱਲੋਂ ਖਰੀਦ ਕੇਂਦਰਾਂ ਦੇ ਪ੍ਰਬੰਧਾਂ ‘ਤੇ ਨਿਗਰਾਨੀ ਕੀਤੀ ਤੇਜ਼
Publish Date: Fri, 17 Apr 2026 04:55 PM (IST)
Updated Date: Sat, 18 Apr 2026 04:04 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ
ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਖਰੀਦ ਕੇਂਦਰਾਂ ਦੇ ਪ੍ਰਬੰਧਾਂ ‘ਤੇ ਨਿਗਰਾਨੀ ਤੇਜ਼ ਕਰ ਦਿੱਤੀ ਹੈ। ਸਰਕਾਰੀ ਦਾਅਵਿਆਂ ਮੁਤਾਬਕ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ-ਵਿੰਗ ਦੇ ਸੂਬਾ ਸਕੱਤਰ ਅਤੇ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਬਠਿੰਡਾ ਪਰਮਜੀਤ ਸਿੰਘ ਕੋਟਫੱਤਾ ਨੇ ਦੱਸਿਆ ਕਿ ਵੱਖ-ਵੱਖ ਮੰਡੀਆਂ ਦਾ ਲਗਾਤਾਰ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਨਿਗਰਾਨੀ ਰਾਹੀਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਖਰੀਦ ਨਾਲ ਜੁੜੇ ਮਾਪਦੰਡਾਂ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਸੰਦਰਭ ਵਿਚ ਕੇਂਦਰ ਸਰਕਾਰ ਕੋਲ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ ਉੱਠੀ ਹੈ। ਜਾਣਕਾਰੀ ਅਨੁਸਾਰ ਸਖ਼ਤ ਨਿਯਮਾਂ ਕਾਰਨ ਕਈ ਕਿਸਾਨਾਂ ਨੂੰ ਖਰੀਦ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਖਰੀਦ ਪ੍ਰਕਿਰਿਆ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਜਿੱਥੇ ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਪ੍ਰਬੰਧ ਸੁਧਾਰਨ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਕੇਂਦਰ ਸਰਕਾਰ ਵੱਲੋਂ ਮਾਪਦੰਡਾਂ ਬਾਰੇ ਲਿਆ ਜਾਣ ਵਾਲਾ ਫੈਸਲਾ ਹੀ ਅਖੀਰਕਾਰ ਕਿਸਾਨਾਂ ਨੂੰ ਰਾਹਤ ਅਤੇ ਖਰੀਦ ਪ੍ਰਕਿਰਿਆ ਦੀ ਗਤੀ ਨਿਰਧਾਰਤ ਕਰੇਗਾ।