ਚੇਅਰਮੈਨ ਭੱਲਾ ਤੇ ਭੋਖੜਾ ਨੇ ਕਣਕ ਘੱਟ ਤੋਲਦਾ ਆੜ੍ਹਤੀ ਫੜ੍ਹਿਆ
ਚੇਅਰਮੈਨ ਭੱਲਾ ਅਤੇ ਚੇਅਰਮੈਨ ਭੋਖੜਾ ਨੇ ਫਸਲ ਘੱਟ ਤੋਲਦਾ ਦਾ ਆੜ੍ਹਤੀਆ ਫੜ੍ਹਿਆ
Publish Date: Fri, 17 Apr 2026 05:30 PM (IST)
Updated Date: Sat, 18 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਗੋਨਿਆਣਾ ਖੇਤਰ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਫਸਲ ਘੱਟ ਤੋਲ ਰਹੇ ਇਕ ਆੜ੍ਹਤੀਏ ਨੂੰ ਫੜ੍ਹਿਆ, ਜਿਸ ਖਿਲਾਫ਼ ਕਾਰਵਾਈ ਲਈ ਵਿਭਾਗ ਨੂੰ ਲਿਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ ‘ਤੇ ਹੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਖਰੀਦ ਪ੍ਰਕਿਰਿਆ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜਤਿੰਦਰ ਸਿੰਘ ਭੱਲਾ ਨੇ ਮੰਡੀਆਂ ਵਿਚ ਆ ਰਹੀ ਕਣਕ ਦੀ ਆਮਦ, ਤੋਲ ਪ੍ਰਕਿਰਿਆ, ਲਿਫਟਿੰਗ ਅਤੇ ਭੁਗਤਾਨ ਸਬੰਧੀ ਸਾਰੇ ਪ੍ਰਬੰਧਾਂ ਨੂੰ ਧਿਆਨ ਨਾਲ ਵੇਖਿਆ। ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਖਰੀਦ ਪ੍ਰਬੰਧਾਂ ਬਾਰੇ ਫੀਡਬੈਕ ਲਿਆ। ਕਿਸਾਨਾਂ ਨੇ ਜਿਹੜੀਆਂ ਕੁਝ ਛੋਟੀਆਂ ਮੋਟੀਆਂ ਕਮੀਆਂ ਪੇਸ਼ੀਆਂ ਦੱਸੀਆਂ ਗਈਆਂ। ਉਨ੍ਹਾਂ ਨੇ ਉਸਨੂੰ ਤੁਰੰਤ ਦੂਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿਚ ਆਪਣੀ ਫਸਲ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲਿਫਟਿੰਗ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਕਣਕ ਦੀ ਸਮੇਂ ਸਿਰ ਢੁਆਈ ਯਕੀਨੀ ਬਣਾਈ ਜਾਵੇ । ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੇਗੀ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਵੇਗੀ। ਭੱਲਾ ਨੇ ਕਿਹਾ ਕਿ ਘੱਟ ਫਸਲ ਤੋਲ ਕੇ ਕਿਸਾਨ ਨੂੰ ਚੂਨਾ ਲਗਾਉਣ ਵਾਲੇ ਆੜ੍ਹਤੀਏ ਖਿਲਾਫ਼ ਬਣੀ ਕਾਰਵਾਈ ਕੀਤੀ ਜਾ ਰਹੀ ਹੈ।