ਅਵਤਾਰ ਸਿੰਘ ਕੋਟੜਾ ਜਨਰਲ ਸਕੱਤਰ ਨਿਯੁਕਤ
ਅਵਤਾਰ ਸਿੰਘ ਕੋਟੜਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ
Publish Date: Fri, 17 Apr 2026 05:48 PM (IST)
Updated Date: Sat, 18 Apr 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਕੋਟੜਾ ਨੂੰ ਇਕ ਮਹੱਤਵਪੂਰਨ ਜਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਕਾਂਗਰਸ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਿੱਚ ਨਵੀਂ ਸਰਗਰਮੀ ਦੇ ਆਸਾਰ ਨਜ਼ਰ ਆ ਰਹੇ ਹਨ ਅਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ।
ਆਪਣੀ ਨਿਯੁਕਤੀ ‘ਤੇ ਪ੍ਰਤੀਕਿਰਿਆ ਦਿੰਦਿਆਂ ਅਵਤਾਰ ਸਿੰਘ ਕੋਟੜਾ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨ੍ਹੀ, ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਅਤੇ ਸਮੁੱਚੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ। ਪਾਰਟੀ ਵੱਲੋਂ ਦਿੱਤੀ ਗਈ ਇਸ ਵੱਡੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਮਿਹਨਤ ਕਰਨਗੇ ਅਤੇ ਵਰਕਰਾਂ ਨੂੰ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ। ਕੋਟੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਬਹੁਤ ਲੋੜ ਹੈ। ਇਸ ਲਈ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਉੱਚ ਪੱਧਰ ‘ਤੇ ਮਾਮਲੇ ਉਠਾਉਣਗੇ। ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣਾ ਹੀ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਭਰੋਸਾ ਪਾਰਟੀ ਨੇ ਉਨ੍ਹਾਂ ‘ਤੇ ਕੀਤਾ ਹੈ, ਉਹ ਉਸ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ, ਇਸ ਲਈ ਉਹ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਕਿਸਾਨਾਂ ਨੂੰ ਪਾਰਟੀ ਨਾਲ ਜੋੜਨਾ ਉਨ੍ਹਾਂ ਦੀ ਪਹਿਲ ਰਹੇਗੀ, ਤਾਂ ਜੋ ਇਕ ਮਜ਼ਬੂਤ ਅਤੇ ਵਿਸ਼ਾਲ ਆਧਾਰ ਤਿਆਰ ਕੀਤਾ ਜਾ ਸਕੇ। ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਅਵਤਾਰ ਸਿੰਘ ਕੋਟੜਾ ਨੂੰ ਇਸ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਬਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੋਟੜਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਲਾਭ ਜ਼ਰੂਰ ਮਿਲੇਗਾ।