ਲਖਵਿੰਦਰ ਸਿੰਘ ਲੱਖਾ ਕਾਂਗਰਸ ਦਿਹਾਤੀ ਦੇ ਬਣੇ ਸੀਨੀਅਰ ਵਾਈਸ ਪ੍ਰਧਾਨ
ਲਖਵਿੰਦਰ ਸਿੰਘ ਲੱਖਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ
Publish Date: Fri, 17 Apr 2026 05:51 PM (IST)
Updated Date: Sat, 18 Apr 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨੌਜਵਾਨ ਕਾਂਗਰਸੀ ਆਗੂ ਲਖਵਿੰਦਰ ਸਿੰਘ ਲੱਖਾ ਮਹਿਮਾ ਸਰਜਾ ਨੂੰ ਜ਼ਿਲ੍ਹਾ ਕਾਂਗਰਸ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਲੀਡਰਸ਼ਿਪ ਸਮੇਤ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਉੱਪਰ ਪਾਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਿਲ੍ਹੇ ਅੰਦਰ ਹੋਰ ਮਜਬੂਤ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾਵੇਗਾ। ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2017 ਵਿੱਚ ਸੂਬੇ ਅੰਦਰ ਕਾਂਗਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ‘ਆਪ’ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਬੇਹੱਦ ਦੁਖੀ ਹਨ। ਇਸ ਤੋਂ ਪਹਿਲਾਂ ਲਖਵਿੰਦਰ ਸਿੰਘ ਸਾਲ 2005 ਤੋਂ 2008 ਤਕ ਬਲਾਕ ਕਾਂਗਰਸ ਦੇ ਪ੍ਰਧਾਨ ਰਹੇ। ਸਾਲ 2008 ਤੋਂ 2011 ਤਕ ਉਹ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਕਰਦੇ ਰਹੇ। ਇਸ ਤੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ। ਲੱਖਾ ਮਹਿਮਾ ਸਰਜ 2014 ’ਚ ਬਲਾਕ ਸੰਮਤੀ ਦੇ ਚੇਅਰਮੈਨ ਬਣੇ ਅਤੇ ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਡੈਲੀਗੇਟ ਨਿਯੁਕਤ ਹੋਏ। ਇੰਨ੍ਹਾਂ ਅਹੁਦਿਆਂ ’ਤੇ ਰਹਿੰਦਿਆਂ ਉਨ੍ਹਾਂ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕੀਤਾ, ਜਿਸ ਕਾਰਨ ਹੀ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਵਾਇਸ ਪ੍ਰਧਾਲ ਨਿਯੁਕਤ ਕੀਤਾ ਹੈ।