ਜਗਮੀਤ ਸਿੰਘ ਘੜੈਲੀ ਬਣੇ ਜਰਨਲ ਸਕੱਤਰ
ਜਗਮੀਤ ਸਿੰਘ ਘੜੈਲੀ ਜਰਨਲ ਸੈਕਟਰੀ ਨਿਯੁਕਤ
Publish Date: Fri, 17 Apr 2026 06:53 PM (IST)
Updated Date: Sat, 18 Apr 2026 04:10 AM (IST)
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦਿਹਾਤੀ ਵਿਚ ਜਗਮੀਤ ਸਿੰਘ ਘੜੈਲੀ ਨੂੰ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਵਿਚ ਕਾਂਗਰਸ ਨੂੰ ਹੋਰ ਤਾਕਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਜਗਮੀਤ ਸਿੰਘ ਘੜੈਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਅਤੇ ਵੱਡੀ ਜ਼ਿੰਮੇਵਾਰੀ ਵਾਲਾ ਮੌਕਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਬਠਿੰਡਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦਾ ਧੰਨਵਾਦ ਕੀਤਾ। ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਤੇ ਉਹ ਵੀ ਇਸ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਉੱਚਾਈਆਂ ‘ਤੇ ਲਿਜਾਣ ਲਈ ਯਤਨ ਕਰਨ।