ਨਸ਼ਾ ਤਸਕਰੀ ਦੇ ਦੋਸ਼ ’ਚ 11 ਜਣੇ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 11 ਵਿਅਕਤੀ ਗ੍ਰਿਫ਼ਤਾਰ
Publish Date: Fri, 17 Apr 2026 06:59 PM (IST)
Updated Date: Sat, 18 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਕੁੱਲ 287 ਗ੍ਰਾਮ ਹੈਰੋਇਨ ਤੇ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਭ ਤੋਂ ਵੱਡੀ ਬਰਾਮਦਗੀ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਕੀਤੀ ਹੈ। ਥਾਣਾ ਕੈਨਾਲ ਕਲੋਨੀ ਪੁਲਿਸ ਨੇ ਨਰੂਆਣਾ ਰੋਡ ਬਠਿੰਡਾ ਤੋਂ ਹਰਪ੍ਰੀਤ ਸਿੰਘ ਵਾਸੀ ਅਮਰਪੁਰਾ ਬਸਤੀ ਨੂੰ 191 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮਹਿਮਾ ਸਰਜਾ ਇਲਾਕੇ ਤੋਂ ਮਨਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਕੋਲੋਂ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਨਥਾਣਾ ਦੀ ਪੁਲਿਸ ਪਿੰਡ ਪੂਹਲੀ ਨੇੜਿਓਂ ਜਸਕਰਨ ਸਿੰਘ ਵਾਸੀ ਪਿੰਡ ਜੇਠੂਕੇ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਬੱਲੂਆਣਾ ਤੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕ ਸਾਜਨ ਸਿੰਘ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜਮ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਕ ਹੋਰ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਮਾਡਲ ਟਾਊਨ ਬਠਿੰਡਾ ਤੋਂ ਅਜੈ ਵਾਸੀ ਬੇਅੰਤ ਨਗਰ ਅਤੇ ਅਜੇ ਵਾਸੀ ਅਜੀਤ ਰੋਡ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਸੀਆਈਏ 2 ਨੇ ਚੱਕ ਫਤਿਹ ਸਿੰਘ ਵਾਲਾ ਤੋਂ ਜਸਵਿੰਦਰ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ਵਿਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਬਾਲਿਆਂਵਾਲੀ ਪੁਲਿਸ ਨੇ ਸੁਖਮੰਦਰ ਸਿੰਘ ਵਾਸੀ ਮੰਡੀ ਖੁਰਦ ਨੂੰ ਗ੍ਰਿਫਤਾਰ ਕਰਕੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਨਥਾਣਾ ਦੀ ਪੁਲਿਸ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਵਕੀਲ ਸਿੰਘ ਵਾਸੀ ਪਿੰਡ ਤੁੰਗਵਾਲੀ ਨਸ਼ੇ ਦੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਜਦੋਂ ਉਨ੍ਹਾਂ ਸਿਵਲ ਹਸਪਤਾਲ ਬਠਿੰਡਾ ਤੋਂ ਡੋਪ ਟੈਸਟ ਕਰਵਾਇਆ ਗਿਆ ਤਾਂ ਰਿਪੋਰਟ ਪਾਜ਼ੇਟਿ ਆਈ। ਜਿਸ ਤੋਂ ਬਾਅਦ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਗਿਆ ਹੈ।