ਹਰਗੋਬਿੰਦ ਸਕੂਲ ਕਾਂਗੜ ਦੇ ਵਿਦਿਆ੍ਰਥੀ ਰਹੇ ਅੱਵਲ
ਹਰਗੋਬਿੰਦ ਸਕੂਲ ਕਾਂਗੜ ਦੀ ਅੱਠਵੀਂ ਨਤੀਜਾ 100 ਫੀਸਦੀ ਰਿਹਾ
Publish Date: Fri, 17 Apr 2026 07:01 PM (IST)
Updated Date: Sat, 18 Apr 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਲਾਨਾ ਨਤੀਜੇ ਵਿੱਚੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਦੱਸਿਆ ਕਿ ਜਮਾਤ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਅੰਗਰੇਜ਼ੀ ਮਾਧਿਅਮ ਦੇ ਰਾਹੀਂ ਸਾਰੇ ਵਿਸ਼ਿਆਂ ’ਚੋ ਵਧੀਆ ਅੰਕ ਪ੍ਰਾਪਤ ਕੀਤੇ ਹਨ। ਜਿਸ ਵਿਚ ਇੰਦਰਜੀਤ ਕੌਰ ਨੇ ਪੰਜਾਬੀ ਅਤੇ ਸਾਇੰਸ ਵਿਸ਼ੇ ਵਿਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਮਾਣ ਪ੍ਰਾਪਤ ਕੀਤਾ ਹੈ। ਜਸਮੀਤ ਕੌਰ ਪੁੱਤਰੀ ਬਖਸ਼ੀਸ਼ ਸਿੰਘ, ਇੰਦਰਜੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਜੋਤ ਕੌਰ ਪੁੱਤਰੀ ਲਖਵੀਰ ਸਿੰਘ, ਜਸਮੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਪਨਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨੇ ਕਿਹਾ ਪ੍ਰੀਖਿਆ ਦੀ ਸਫਲਤਾ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਸਮੂਹ ਸਟਾਫ਼ ਦੇ ਯਤਨਾਂ ਦਾ ਨਤੀਜਾ ਹੈ। ਇਸ ਲਈ ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਤਾ-ਪਿਤਾ ਜੀ ਸਭ ਵਧਾਈ ਦੇ ਪਾਤਰ ਹਨ। ਪ੍ਰਿੰਸੀਪਲ ਸੋਨੂੰ ਕਾਂਗੜ ਵੱਲੋਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।