ਸੁਦੇਸ਼ ਵਾਟਿਕਾ ਸਕੂਲ ਦੀਆਂ ਬੱਚੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ
Publish Date: Fri, 17 Apr 2026 07:06 PM (IST)
Updated Date: Sat, 18 Apr 2026 04:10 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਦੀ 10ਵੀਂ ਕਲਾਸ ਦੇ ਨਤੀਜਿਆਂ ਵਿਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਾਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ। ਇਸ ਪ੍ਰੀਖਿਆ ’ਚ ਭੂਮੀ ਅਗਰਵਾਲ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਹਰਸ਼ਿੰਦਰ ਕੌਰ ਨੇ 91 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਗੁਰਲਾਲ ਸਿੰਘ ਅਤੇ ਮਿਹਕਦੀਪ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੁਸ਼ੀ ਸਿਰੋਹੀ ਨੇ 82 ਫੀਸਦੀ ਅੰਕ ਹਾਸਲ ਕੀਤੇ, ਜਦਕਿ ਮਨਵੀਰ ਕੌਰ ਨੇ 80 ਫੀਸਦੀ ਅੰਕ ਲੈ ਕੇ ਚੰਗਾ ਨਤੀਜਾ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਤੇ ਸਟਾਫ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।