ਫਤਿਹ ਕਾਲਜ ’ਚ ਬੀਐੱਡ ਦਾ ਨਤੀਜਾ ਰਿਹਾ ਸ਼ਾਨਦਾਰ
ਫਤਿਹ ਕਾਲਜ ਦਾ ਬੀਐਡ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 18 Apr 2026 04:40 PM (IST)
Updated Date: Sun, 19 Apr 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਫਤਿਹ ਕਾਲਜ ਆਫ ਬੀਐਡ ਫਾਰ ਵੂਮੈਨ ਦੇ ਸੈਸ਼ਨ 2024-26 ਸਮੈਸਟਰ ਚੌਥਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਕੁੱਲ 83 ਵਿਦਿਆਰਥੀ ਸ਼ਾਮਲ ਸਨ, ਜਿਨ੍ਹਾਂ ਨੇ ਉੱਚ ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵਜੋਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕਿੰਦਰਜੀਤ ਕੌਰ ਨੇ 94.6 ਫੀਸਦੀ ਨਾਲ ਦੂਜਾ ਸਥਾਨ ਅਤੇ ਸੁਖਪ੍ਰੀਤ ਕੌਰ, ਸਤਵੀਰ ਕੌਰ ਅਤੇ ਮਨਜੋਤ ਕੌਰ ਨੇ 94 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਐਸਐਸ. ਚੱਠਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਅਧਿਆਪਕਾਂ ਦੀ ਲਗਨ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਹਮੇਸ਼ਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਰਿਹਾ ਹੈ ਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਹੋਰ ਉੱਚਾਈਆਂ ਤਕ ਪਹੁੰਚਾਉਣ ਲਈ ਨਵੇਂ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੇ ਉਜਲੇ ਭਵਿੱਖ ਦੀ ਮਜ਼ਬੂਤ ਨੀਂਹ ਹੈ। ਇਸ ਉਪਲਬਧੀ ‘ਤੇ ਐਮਡੀ ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਹੈਪੀ ਵੱਲੋਂ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਐਡ ਵਿਭਾਗ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ, ਪ੍ਰੋ. ਪੂਜਾ ਸ਼ਰਮਾ, ਪ੍ਰੋਫੈਸਰ ਜੋਨੀ ਰਾਣੀ, ਪ੍ਰੋਫੈਸਰ ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਕ੍ਰਿਸ਼ਨ ਸਿੰਘ ਦੀ ਅਥਕ ਮਿਹਨਤ ਅਤੇ ਸਮਰਪਣ ਨਾਲ ਹੀ ਇਹ ਕਾਮਯਾਬੀ ਸੰਭਵ ਹੋਈ ਹੈ।