ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਵੱਲੋਂ ਦਾਣਾ ਮੰਡੀ ਦਾ ਦੌਰਾ
ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦਾਣਾ ਮੰਡੀ ਦਾ ਕੀਤਾ ਦੌਰਾ
Publish Date: Sat, 18 Apr 2026 04:50 PM (IST)
Updated Date: Sun, 19 Apr 2026 04:04 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਭਾਗੀਵਾਂਦਰ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸ਼ੁਰੂ ਕਰਵਾਇਆ ਗਿਆ। ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਪਹਿਲੀ ਤਰੀਕ ਤੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਸਨ, ਉੱਥੇ ਮੌਕੇ ‘ਤੇ ਹਾਲਾਤ ਵੱਖਰੇ ਸਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਉਡੀਕ ਕਰਨੀ ਪੈ ਰਹੀ ਸੀ। ਭਾਗੀਵਾਂਦਰ ਨੇ ਤੁਰੰਤ ਕਦਮ ਚੁੱਕਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਅਤੇ ਸਬੰਧਤ ਇੰਸਪੈਕਟਰਾਂ ਨੂੰ ਮੰਡੀ ਵਿੱਚ ਬੁਲਾਇਆ। ਉਨ੍ਹਾਂ ਦੀ ਹਾਜ਼ਰੀ ਵਿੱਚ ਕਣਕ ਦੀ ਬੋਲੀ ਲਗਵਾਈ ਗਈ ਅਤੇ ਖਰੀਦ ਦੀ ਕਾਰਵਾਈ ਰਸਮੀ ਤੌਰ ‘ਤੇ ਸ਼ੁਰੂ ਕਰਵਾਈ ਗਈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਉਹ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਖੜ੍ਹੇ ਰਹਿਣਗੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਮੇਂ ਸਿਰ ਕਣਕ ਦੀ ਖਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਰਾਣਾ ਵੀਰ ਸਿੰਘ ਸ਼ੇਖਪੁਰਾ (ਵਾਈਸ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਮੇਜਰ ਸਿੰਘ ਜਗਾਰਾਮ ਤੀਰਥ ਬੁਲਾਰਾ ਜ਼ਿਲ੍ਹਾ ਯੂਥ ਕਮੇਟੀ, ਯੂਥ ਆਗੂ ਬਲਜੀਤ ਸਿੰਘ ਭਾਗੀਵਾਂਦਰ, ਗੁਰਪ੍ਰੀਤ ਸਿੰਘ ਲਹਿਰੀ, ਬੱਬੂ ਰਾਮ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਇਸ ਤੋਂ ਇਲਾਵਾ ਆੜ੍ਹਤੀਆ ਸੁਰੇਸ਼ ਕੁਮਾਰ, ਸਿਪੀ ਕੁਮਾਰ ਅਤੇ ਭੋਲਾ ਰਾਮ ਵੀ ਮੌਕੇ ‘ਤੇ ਮੌਜੂਦ ਰਹੇ।