ਹਰਗੋਬਿੰਦ ਸਕੂਲ ’ਚ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਗੋਬਿੰਦ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Publish Date: Sat, 18 Apr 2026 05:12 PM (IST)
Updated Date: Sun, 19 Apr 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਥਾਣਾ : ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਲੈ ਕੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਪ੍ਰਿੰਸੀਪਲ ਜੋਤੀ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ।ਸਕੂਲ ਦੇ 12 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਿਨ੍ਹਾਂ ਵਿਚੋਂ ਏਕਮਦੀਪ ਕੌਰ 97 ਫੀਸਦੀ, ਭਵਿਕਾ ਗੋਇਲ 96 ਫੀਸਦੀ, ਮਹਿਕਪ੍ਰੀਤ ਕੌਰ 96ਫੀਸਦੀ, ਜਸ਼ਨਪ੍ਰੀਤ ਕੌਰ 94 ਫੀਸਦੀ, ਨਵਨੂਰ ਸਿੰਘ 94ਫੀਸਦੀ, ਹਰਸਿਮਰਨ ਕੌਰ 93 ਫੀਸਦੀ , ਨਵਪ੍ਰੀਤ ਸਿੰਘ 92 ਫੀਸਦੀ , ਅਮਾਨਤ ਕੌਰ ਸਰਾਂ 92 ਫੀਸਦੀ, ਜਸਨੂਰ ਕੌਰ 91 ਫੀਸਦੀ, ਖੁਸ਼ਦੀਪ ਕੌਰ 91ਫੀਸਦੀ, ਸਿਮਰਤ ਸਿੰਘ 91 ਫੀਸਦੀ, ਜਸ਼ਨਪ੍ਰੀਤ ਕੌਰ 90ਫੀਸਦੀ ਨੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। 40 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਫਸਟ ਡਵੀਜ਼ਨ ਵਿਚ ਪਾਸ ਕੀਤੀ ਹੈ। ਇਸ ਮੌਕੇ ‘ਤੇ ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਨੂੰ ਇਸ ਉਪਲੱਬਧੀ ਤੇ ਮੁਬਾਰਕਬਾਦ ਦਿੱਤੀ ਅਤੇ ਅਧਿਆਪਕਾਂ ਨੇ ਉਨ੍ਹਾਂ ਦੀ ਮਿਹਨਤ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।