ਅੱਠਵੀਂ ’ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਸਮਰਹਿੱਲ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 18 Apr 2026 05:14 PM (IST)
Updated Date: Sun, 19 Apr 2026 04:06 AM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈ ਰੂਪਾ
ਇਲਾਕੇ ਦੀ ਨਾਮਵਰ ਸੰਸਥਾ ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ਼ਮੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 600 'ਚ 547 (91.18 ਫੀਸਦੀ) ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਸੱਚਮਨ ਕੌਰ ਪੁੱਤਰੀ ਧਰਮ ਸਿੰਘ 538 (89.6 ਫੀਸਦੀ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਦੀਪਜੋਤ ਸ਼ਰਮਾ ਪੁੱਤਰ ਪਰਮਪ੍ਰੀਤ ਸ਼ਰਮਾ 517 (86 ਫੀਸਦੀ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਾਹਿਜਪ੍ਰੀਤ ਸਿੰਘ ਪੁੱਤਰ ਜਸਕਰਨ ਸਿੰਘ ਸਿੰਘ ਨੇ 511(85 ਫੀਸਦੀ) ਚੌਥਾ ਸਥਾਨ ਪ੍ਰਾਪਤ ਕੀਤਾ। ਜਮਾਤ ਦੇ ਬਾਕੀ ਵਿਦਿਆਰਥੀ 80 ਫੀਸਦੀ ਅੰਕ ਹਾਸਲ ਕਰਕੇ ਪਹਿਲੇ ਦਰਜੇ ’ਚ ਪਾਸ ਹੋਏ ਹਨ। ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਇਸ ਸ਼ਾਨਦਾਰ ਨਤੀਜੇ ਦੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ .ਕੁਲਵੰਤ ਸਿੰਘ ਸਿੱਧੂ, ਲੈਕਚਰਾਰ ਗੁਰਪ੍ਰੀਤ ਚੋਪੜਾ, ਮੈਡਮ ਬਲਜਿੰਦਰ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਵਿੰਦਰਪਾਲ ਕੌਰ , ਚਿੰਤਪਾਲ ਕੌਰ , ਜਸਪ੍ਰੀਤ ਕੌਰ ਸੈਣੀ, ਹਰਜਿੰਦਰ ਕੌਰ,ਅਮਰਜੀਤ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ ਅਤੇ ਜਸਪਾਲ ਕੌਰ ਆਦਿ ਹਾਜ਼ਰ ਸਨ।