ਲਾਪਰਵਾਹ ਚਾਲਕਾਂ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ
Publish Date: Sat, 18 Apr 2026 05:17 PM (IST)
Updated Date: Sun, 19 Apr 2026 04:07 AM (IST)
ਸਟਾਫ ਰਿਪੋਰਟਰ ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਲਾਪਰਵਾਹੀ ਨਾਲ ਵਾਹਨ ਚਲਾ ਕੇ ਹਾਦਸਾ ਕਰਨ ਵਾਲੇ ਦੋ ਚਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਬਾਲਿਆਂਵਾਲੀ ਦੀ ਪੁਲਿਸ ਕੋਲ ਦਰਜ ਕਰਵਾਏ ਬੈਨਾਂ ਵਿੱਚ ਨਵਦੀਪ ਸਿੰਘ ਵਾਸੀ ਪਿੰਡ ਮੰਡੀ ਕਲਾਂ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਮਪੁਰਾ ਸਾਈਡ ਵੱਲ ਜਾ ਰਿਹਾ ਸੀ ਕਿ ਇਕ ਅਣਪਛਾਤੇ ਵਾਹਨ ਨੇ ਤੇਜ਼ ਰਫ਼ਤਾਰ ਨਾਲ ਉਸਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਜਖਮੀ ਹੋ ਗਿਆ। ਥਾਣਾ ਬਾਲਿਆਂਵਾਲੀ ਦੇ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਅਮਰਜੀਤ ਸਿੰਘ ਵਾਸੀ ਪਿੰਡ ਕੋਟਬਖਤੂ ਨੇ ਦੱਸਿਆ ਕਿ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਵੀ ਸ਼ਰਮਾ ਨੇ ਲਾਪਰਵਾਹੀ ਨਾ ਟਰੈਕਟਰ ਚਲਾਉਂਦਿਆਂ ਕਾਰ ਵਿਚ ਮਾਰਿਆ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜਮ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।